ਫਤਿਹਗੜ੍ਹ ਪੰਜਤੂਰ 29 ਜਨਵਰੀ (ਸਤਿਨਾਮ ਦਾਨੇ ਵਾਲੀਆ) ਇਲਾਕੇ ਦੀ ਹਰਮਨ ਪਿਆਰੀ ਵਿੱਦਿਅਕ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਹਿਗੜ੍ਹ ਪੰਜਤੂਰ ਮੋਗਾ ਵਿਖੇ ਪ੍ਰਿੰਸੀਪਲ ਮੈਡਮ ਸ੍ਰੀਮਤੀ ਮੰਜੂ ਅਰੋੜਾ ਦੀ ਯੋਗ ਅਗਵਾਈ ਹੇਠ ਬਸੰਤ ਪੰਚਮੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ ਇਸ ਸਮੇਂ ਨੰਨ੍ਹੇ ਮੁੰਨੇ ਬੱਚੇ ਪੀਲੇ ਰੰਗ ਦੇ ਕੱਪੜੇ ਪਹਿਨ ਕੇ ਅਤੇ ਪੀਲੇ ਰੰਗ ਦੇ ਪਕਵਾਨ ਲੈ ਕੇ ਆਏ ਹੋਏ ਸਨ ਚੌਥੀ ਅਤੇ ਪੰਜਵੀਂ ਜਮਾਤ ਦੇ ਲੜਕਿਆਂ ਵਿਚਕਾਰ ਪਤੰਗ ਉਡਾਉਣ ਦੇ ਅਤੇ ਲੜਕੀਆਂ ਵਿਚਕਾਰ ਪਤੰਗ ਬਣਾਉਣ ਦੇ ਮੁਕਾਬਲੇ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿੱਚ ਬੱਚਿਆਂ ਨੇ ਵੱਧ ਚੜ੍ਹ ਕੇ ਭਾਗ ਲਿਆ ਪ੍ਰਿੰਸੀਪਲ ਮੈਡਮ ਸ੍ਰੀਮਤੀ ਮੰਜੂ ਅਰੋੜਾ ਨੇ ਬੱਚਿਆਂ ਨੂੰ ਚਾਈਨਾ ਡੋਰ ਦੀ ਵਰਤੋਂ ਕਰਨ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਤੋਂ ਜਾਣੂ ਕਰਵਾਉਂਦੇ ਹੋਏ ਬੱਚਿਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਆ ਇਸ ਸਮੇਂ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸਰਦਾਰ ਕੁਲਵੰਤ ਸਿੰਘ ਸੰਧੂ ਐੱਮ ਡੀ ਮੈਡਮ ਰਣਜੀਤ ਕੌਰ ਸੰਧੂ ਨੇ ਬੱਚਿਆਂ ਤੇ ਸਟਾਫ਼ ਨੂੰ ਬਸੰਤ ਪੰਚਮੀ ਦੇ ਤਿਉਹਾਰ ਦੀ ਮਹੱਤਤਾ ਦੱਸਦੇ ਹੋਏ ਸਮੂਹ ਸਟਾਫ ਤੇ ਬੱਚਿਆਂ ਨੂੰ ਬਸੰਤ ਪੰਚਮੀ ਨੂੰ ਰੁੱਤਾਂ ਦੀ ਰਾਣੀ ਕਿਹਾ ਜਾਦਾਂ ਹੈ ਤੇ ਉਹਨਾਂ ਬੱਚਿਆਂ ਨੂੰ ਬਸੰਤ ਰੁੱਤ ਦੇ ਬਾਰੇ ਵਿਸਥਾਰ ਪੂਰਵਕ ਦੱਸਿਆ ਇਸ ਸਮੇਂ ਬੱਚਿਆਂ ਵੱਲੋਂ ਵਿੱਦਿਆ ਦੀ ਦੇਵੀ ਮਾਂ ਸਰਸਵਤੀ ਦੀ ਪੂਜਾ ਵੀ ਕੀਤੀ ਗਈ ।