ਧਰਮਕੋਟ 7 ਮਈ ਰਿੱਕੀ ਕੈਲਵੀ ਜਗਰਾਜ ਗਿੱਲ
ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫਤਹਿਗੜ੍ਹ ਪੰਜਤੂਰ ਮੋਗਾ ਵਿਖੇ ਪ੍ਰਿੰਸੀਪਲ ਅਮਰਦੀਪ ਸਿੰਘ ਅਤੇ ਪ੍ਰਾਇਮਰੀ ਕੋਆਰਡੀਨੇਟਰ ਸ੍ਰੀਮਤੀ ਰਾਜ਼ੀ ਅਮਰ ਜੀ ਦੀ ਯੋਗ ਅਗਵਾਈ ਹੇਠ ਅਤੇ ਪ੍ਰਾਇਮਰੀ ਸਮੂਹ ਸਟਾਫ਼ ਦੇ ਸਹਿਯੋਗ ਨਾਲ ਮਦਰਜ਼ ਦੇ ਬਹੁਤ ਹੀ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸ ਮੌਕੇ ਸਵੇਰ ਦੀ ਸਪੈਸ਼ਲ ਪ੍ਰਾਰਥਨਾ ਸਭਾ ਕਰਵਾਈ ਗਈ ਜਿਸ ਵਿਚ ਬੱਚਿਆਂ ਵੱਲੋਂ ਮਦਰ ਡੇਅ ਨਾਲ ਸਬੰਧਤ ਭਾਸ਼ਣ, ਕਵਿਤਾਵਾਂ ਅਤੇ ਗੀਤ ਪੇਸ਼ ਕੀਤੇ ਗਏ। ਇਸ ਉਪਰੰਤ ਬੱਚਿਆਂ ਵਲੋਂ ਮਾਂ ਦਿਵਸ ਮਾਲ ਸਬੰਧਤ ਕੋਰੀਓਗ੍ਰਾਫੀ ,ਭੰਗੜਾ ਅਤੇ ਡਾਂਸ ਵੀ ਪੇਸ਼ ਕੀਤਾ ਗਿਆ। ਬੱਚਿਆਂ ਦੇ ਮਦਰਜ਼ ਡੇਅ ਨਾਲ ਸਬੰਧਤ ਕਾਰਡ ਅਤੇ ਪੋਸਟਰ ਬਣਾਉਣ ਦੇ ਮੁਕਾਬਲੇ ਵੀ ਕਰਵਾਏ ਗਏ। ਸਕੂਲ ਪ੍ਰਿੰਸੀਪਲ ਅਮਰਦੀਪ ਸਿੰਘ ਅਤੇ ਪ੍ਰਾਇਮਰੀ ਕੋਆਰਡੀਨੇਟਰ ਸ੍ਰੀਮਤੀ ਰਾਜੀ ਅਮਰ ਨੇ ਮਾਂ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਸਪੀਚ ਵੀ ਦਿੱਤੀ, ਉਨ੍ਹਾਂ ਕਿਹਾ ਕਿ ਮਾਂ ਹੀ ਬੱਚੇ ਦਾ ਪਹਿਲਾ ਸਕੂਲ ਹੁੰਦਾ ਹੈ ,ਬੱਚਾ ਆਪਣੀ ਮਾਂ ਕੋਲੋਂ ਬਹੁਤ ਕੁਝ ਸਿੱਖਦਾ ਹੈ ,ਮਾਂ ਦੇ ਆਂਚਲ ਵਿਚ ਆ ਕੇ ਬੱਚਾ ਆਪਣੇ ਸਾਰੇ ਦੁੱਖ ਦਰਦ ਭੁੱਲ ਜਾਂਦਾ ਹੈ ,ਉਨ੍ਹਾਂ ਨੇ ਬੱਚਿਆਂ ਨੂੰ ਮਾਂ ਦਿਵਸ ਦੀ ਵਧਾਈ ਦਿੱਤੀ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ, ਐੱਮ ਡੀ ਸ਼੍ਰੀਮਤੀ ਰਣਜੀਤ ਕੌਰ ਸੰਧੂ ਨੇ ਬੱਚਿਆਂ ਨੂੰ ਮਾਂ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿਮਾਂ ਧਰਤੀ ਤੇ ਦੂਸਰਾ ਰੱਬ ਹੈ, ਇਸ ਲਈ ਸਾਨੂੰ ਸਭ ਨੂੰ ਮਾਂ ਦਾ ਪਿਆਰ ਅਤੇ ਸਤਿਕਾਰ ਕਰਨਾ ਚਾਹੀਦਾ ਹੈ, ਕਿਉਂਕਿ ਮਾਂ ਹੀ ਇੱਕ ਅਜਿਹੀ ਤਿਆਗ ਦੀ ਮੂਰਤ ਹੈ ਜੋ ਅਨੇਕਾਂ ਪੀੜਾ ਸਹਿ ਕੇ ਆਪਣੇ ਬੱਚਿਆਂ ਦਾ ਪਾਲਣ ਪੋਸ਼ਣ ਕਰਦੀ ਹੈ ਉਨ੍ਹਾਂ ਬੱਚਿਆਂ ਨੂੰ ਕਿਹਾ ਕਿ ਸਾਨੂੰ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਜਿਸ ਤਰ੍ਹਾਂ ਮਾਂ ਨੇ ਸਾਨੂੰ ਬਚਪਨ ਵਿੱਚ ਪਾਲਿਆ ਹੈ ,ਉਸੇ ਤਰ੍ਹਾਂ ਅਸੀਂ ਵੀ ਮਾਂ ਦੀ ਸੇਵਾ ਸੰਭਾਲ ਕਰਕੇ ਬੁਢਾਪੇ ਵਿੱਚ ਆਪਣੇ ਫਰਜ਼ ਪੂਰੇ ਕਰੀਏ।ਇਸ ਮੌਕੇ ਸਟੇਜ ਸੰਚਾਲਨ ਦੀ ਭੂਮਿਕਾ ਪ੍ਰਭਜੋਤ ਕੌਰ ਅਤੇ ਨਵਜੋਤ ਕੌਰ ਨੇ ਬਾਖੂਬੀ ਨਿਭਾਈ ।ਇਸ ਮੌਕੇ ਸਕੂਲ ਦਾ ਸਮੂਹ ਸਟਾਫ ਅਤੇ ਬੱਚੇ ਹਾਜ਼ਰ ਸਨ ।