ਮੋਗਾ 3 ਮਾਰਚ
(ਜਗਰਾਜ ਸਿੰਘ ਗਿੱਲ) ਪੰਜਾਬ ਦੇ ਹਰੀਕੇ ਹੈੱਡ ‘ਤੇ ਸੱਤਲੁਜ ਦਰਿਆ ਵਿੱਚ ਲੱਖਾਂ ਦੀ ਗਿਣਤੀ ਵਿੱਚ ਮੱਛੀਆਂ ਮਰੀਆਂ ਮਿਲਣ ਕਾਰਨ ਇਲਾਕੇ ਵਿੱਚ ਚਿੰਤਾ ਅਤੇ ਗੁੱਸੇ ਦਾ ਮਾਹੌਲ ਬਣ ਗਿਆ ਹੈ,ਕਿਸਾਨ ਆਗੂਆਂ ਅਤੇ ਵਾਤਾਵਰਣ ਪ੍ਰੇਮੀਆਂ ਨੇ ਇਸ ਘਟਨਾ ਲਈ ਦਰਿਆ ਵਿੱਚ ਛੱਡੇ ਜਾ ਰਹੇ ਗੰਦੇ ਪਾਣੀ ਨੂੰ ਮੁੱਖ ਕਾਰਨ ਦੱਸਿਆ ਹੈ,ਸੁੱਖ ਗਿੱਲ ਮੋਗਾ ਸੂਬਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਤੋਤੇਵਾਲ,ਆਗੂ ਅਜਾਦ ਕਿਸਾਨ ਮੋਰਚਾ ਪੰਜਾਬ ਨੇ ਕਿਹਾ ਕਿ ਫੈਕਟਰੀਆਂ ਵੱਲੋਂ ਛੱਡਿਆ ਜਾ ਰਿਹਾ ਗੰਦਾ ਪਾਣੀ ਅਤੇ ਲੁਧਿਆਣਾ ਦੇ ਬੁੱਢੇ ਨਾਲੇ ਦਾ ਗੰਦ ਅਤੇ ਜਹਿਰੀਲਾ ਪਾਣੀ ਦਰਿਆ ਵਿੱਚ ਪੈਣ ਕਾਰਨ ਜਲ ਜੀਵਨ ਨੂੰ ਭਾਰੀ ਨੁਕਸਾਨ ਪਹੁੰਚ ਰਿਹਾ ਹੈ,ਉਨ੍ਹਾਂ ਨੇ ਦੋਸ਼ ਲਾਇਆ ਕਿ ਇਸ ਸਾਰੀ ਸਥਿਤੀ ਲਈ ਪੰਜਾਬ ਸਰਕਾਰ ਜਿੰਮੇਵਾਰ ਹੈ, ਜੋ ਕਿ ਦਰਿਆ ਪ੍ਰਦੂਸ਼ਣ ਨੂੰ ਰੋਕਣ ਵਿੱਚ ਅਸਫਲ ਰਹੀ ਹੈ,ਆਗੂਆਂ ਨੇ ਮੰਗ ਕੀਤੀ ਕਿ ਤੁਰੰਤ ਪ੍ਰਭਾਵ ਨਾਲ ਗੰਦੇ ਪਾਣੀ ਨੂੰ ਦਰਿਆ ਵਿੱਚ ਪਾਉਣਾ ਬੰਦ ਕੀਤਾ ਜਾਵੇ ਅਤੇ ਫੈਕਟਰੀ ਮਾਲਕ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ,ਸੁੱਖ ਗਿੱਲ ਮੋਗਾ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਜਲਦੀ ਕੋਈ ਢੰਗ ਦੇ ਕਦਮ ਨਾ ਚੁੱਕੇ ਗਏ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ,ਇਸ ਘਟਨਾ ਨੇ ਸੱਤਲੁਜ ਦਰਿਆ ਦੀ ਸਫ਼ਾਈ ਅਤੇ ਵਾਤਾਵਰਣ ਸੰਰੱਖਣ ਨੂੰ ਲੈ ਕੇ ਫਿਰ ਇੱਕ ਵਾਰ ਗੰਭੀਰ ਚਰਚਾ ਛੇੜ ਦਿੱਤੀ ਹੈ,ਇਸ ਮੌਕੇ ਬਲਵਿੰਦਰ ਸਿੰਘ ਸੰਧੂ ਕੋਰ ਕਮੇਟੀ ਮੈਂਬਰ ਪੰਜਾਬ,ਗੁਰਚਰਨ ਸਿੰਘ ਤੋਤੇਵਾਲ ਜਿਲ੍ਹਾ ਪ੍ਰਧਾਨ ਮੋਗਾ,ਰਾਜਾ ਸੰਧੂ,ਸੁੱਖ ਮੱਲ੍ਹੀ ਮੈਂਬਰ ਕੋਰ ਕਮੇਟੀ ਪੰਜਾਬ,ਦਲਜੀਤ ਸਿੰਘ ਸਰਪੰਚ ਜਨਰਲ ਸਕੱਤਰ ਪੰਜਾਬ,ਪਿੱਪਲ ਸਿੰਘ ਕੋਟ ਸਦਰ ਖਾਂ ਕੋਰ ਕਮੇਟੀ ਮੈਂਬਰ ਪੰਜਾਬ,ਗੁਰਪ੍ਰੀਤ ਸਿੰਘ ਫਿਰੋਜ ਸ਼ਾਹ,ਤਰਨਜੀਤ ਸਿੰਘ ਗਿੱਲ ਕਰਮੂੰਵਾਲਾ ਜਿਲ੍ਹਾ ਪ੍ਰਧਾਨ ਫਿਰੋਜਪੁਰ,ਗੁਰਮੇਜ ਸਿੰਘ ਕਰਮੂੰਵਾਲਾ ਮੈਬਰ ਕੋਰ ਕਮੇਟੀ ਪੰਜਾਬ,ਕੁਲਜੀਤ ਸਿੰਘ ਰੌਂਤਾ ਯੂਥ ਪ੍ਰਧਾਨ ਮੋਗਾ,ਚੰਦਨਦੀਪ ਸਿੰਘ ਰੌਂਤਾ ਬਲਾਕ ਪ੍ਰਧਾਨ ਨਿਹਾਲ ਸਿੰਘ ਵਾਲਾ,ਬੋਹੜ ਸਿੰਘ ਇਕਾਈ ਪ੍ਰਧਾਨ ਦਾਨੇਵਾਲਾ ਹਾਜਰ ਸਨ ।
https://www.facebook.com/share/v/1HWKDco1NN/















Leave a Reply