Education ਹੁਣ ਤੱਕ 80 ਹਜ਼ਾਰ 234 ਲੋਕਾਂ ਨੇ ਲਈਆਂ ਆਮ ਆਦਮੀ ਕਲੀਨਿਆਂ ਦੀਆਂ ਮੈਡੀਕਲ ਸੇਵਾਵਾਂ,12456 ਲੈਬ ਟੈਸਟ ਵੀ ਹੋਏ ਮੁਫ਼ਤ Jagraj Gill May 2, 2023 0 ਕਲੀਨਿਕਾਂ ਦੀਆਂ ਮੁਫ਼ਤ ਸੇਵਾਵਾਂ ਨਾਲ ਆਮ ਲੋਕਾਂ ਉਪਰ ਪੈਣ ਵਾਲਾ ਆਰਥਿਕ ਬੋਝ ਘਟਿਆ-ਵਿਧਾਇਕ ਅਮਨਦੀਪ ਕੌਰ ਅਰੋੜਾ ਮੋਗਾ, 2 ਮਈ(ਜਗਰਾਜ ਸਿੰਘ ਗਿੱਲ) ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਮਕਸਦ ਵਜੋਂ ਸੂਬੇ ਭਰ ਵਿੱਚ ਖੋਲੇ ਗਏ ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ। ਜ਼ਿਲਾ ਮੋਗਾ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 12 ਹੈ, ਜਿੰਨ੍ਹਾਂ ਦਾ ਮੋਗਾ ਵਾਸੀਆਂ ਵੱਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਕਰਦਿਆਂ ਦੱਸਿਆ ਕਿ ਇਹ ਕਲੀਨਿਕ ਪਿੰਡ ਬੁੱਟਰ, ਚੜਿੱਕ, ਮੱਲੀਆਂਵਾਲਾ, ਬਿਲਾਸਪੁਰ, ਲੰਡੇ, ਰਾਜਿਆਣਾ, ਧਰਮਕੋਟ, ਹਿੰਮਤਪੁਰਾ, ਘੋਲੀਆ ਖੁਰਦ, ਲੰਡੇਕੇ ਫਤਹਿਗੜ ਪੰਜਤੂਰ ਅਤੇ ਦੁੱਨੇਕੇ ਵਿਖੇ ਸਫ਼ਲਤਾਪੂਰਵਕ ਚੱਲ ਰਹੇ ਹਨ। ਇਨ੍ਹਾਂ 12 ਆਮ ਆਦਮੀ ਕਲੀਨਿਕਾਂ ਜਰੀਏ ਹੁਣ ਤੱਕ 80234 ਲੋਕਾਂ ਨੇ ਮੁਫ਼ਤ ਮੈਡੀਕਲ ਸੇਵਾਵਾਂ ਪ੍ਰਾਪਤ ਕੀਤੀਆਂ ਹਨ ਅਤੇ ਵੱਖ ਵੱਖ ਤਰ੍ਹਾਂ ਦੇ 12456 ਲੈਬ ਟੈਸਟ ਵੀ ਹੁਣ ਤੱਕ ਇਨ੍ਹਾਂ ਜਰੀਏ ਮੁਫ਼ਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਨਾਲ ਆਮ ਲੋਕਾਂ ਦੀ ਜੇਬ ਉੱਪਰ ਪੈਣ ਵਾਲਾ ਆਰਥਿਕ ਬੋਝ ਬਹੁਤ ਹੱਦ ਤੱਕ ਘੱਟ ਹੋਇਆ ਹੈ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਮਿਸਾਲੀ ਤਬਦੀਲੀਆਂ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ। ਆਮ ਆਦਮੀ ਕਲੀਨਿਕ ਸਿਹਤ ਖੇਤਰ ਵਿੱਚ ਇੱਕ ਵੱਡੀ ਕ੍ਰਾਂਤੀ ਸਾਬਿਤ ਹੋਏ ਹਨ। ਇਨ੍ਹਾਂ ਕਲੀਨਿਕਾਂ ਵਿੱਚ ਵੱਖ-ਵੱਖ ਤਰਾਂ ਦੇ 45 ਟੈਸਟ ਅਤੇ 75 ਤਰਾਂ ਦੀਆਂ ਦਵਾਈਆਂ ਬਿਲਕੁਲ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਕਲੀਨਿਕਾਂ ਦੇ ਖੁੱਲਣ ਨਾਲ ਆਮ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨੇੜੇ ਹੀ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਮਿਲਣ ਲੱਗੀਆਂ ਹਨ। ਵਿਧਾਇਕ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਦੀ ਗਿਣਤੀ ਵਿੱਚ ਹੋਰ ਵੀ ਵਾਧਾ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਤਾਂ ਕਿ ਵੱਧ ਤੋਂ ਵੱਧ ਲੋਕ ਇਨ੍ਹਾਂ ਦਾ ਲਾਹਾ ਚੁੱਕ ਸਕਣ। Share this: Click to share on X (Opens in new window) X Click to share on Facebook (Opens in new window) Facebook Click to share on WhatsApp (Opens in new window) WhatsApp Click to share on Tumblr (Opens in new window) Tumblr Click to share on LinkedIn (Opens in new window) LinkedIn Click to share on Pocket (Opens in new window) Pocket Click to share on Telegram (Opens in new window) Telegram Click to share on Pinterest (Opens in new window) Pinterest
Jagraj Gill Website: I am Jagraj Singh Gill Chief Editor News Punjab di channel My contact number is +91 9700065709
Education ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਮੋਗਾ ਵਿਖੇ ਚੜਾਇਆ ਤਿਰੰਗਾ Jagraj Gill Aug 15, 2025
Education Government of Punjab ਵਾਤਵਰਨ ਨੂੰ ਸਾਂਭਣਾ ਸਾਡਾ ਸਮਾਜਿਕ ਫ਼ਰਜ਼:- ਸ਼੍ਰੀਮਤੀ ਕੰਚਨ ਬਾਲਾ Jagraj Gill Jun 6, 2025
Education Government of Punjab ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਜ਼ਿਲ੍ਹੇ ਦੇ ਹੋਣਹਾਰ ਵਿਦਿਆਰਥੀਆਂ ਨਾਲ ਬਿਤਾਇਆ ਦਿਨ, ਪ੍ਰਸ਼ਾਸਕੀ ਕੰਮਕਾਜ ਤੋਂ ਕਰਵਾਇਆ ਜਾਣੂ Jagraj Gill Jun 3, 2025
Education ਆਰਿਆ ਮਾਡਲ ਸਿਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਤਰੁਣ ਨੇ ਚਮਕਾਇਆ ਸਕੂਲ ਦਾ ਨਾਮ Jagraj Gill May 17, 2025
Education ਜ਼ਿਲ੍ਹੇ ਦੇ ਸਰਕਾਰੀ, ਪਾ੍ਈਵੇਟ, ਏਡਿਡ ਸਕੂਲ ਹਰੇਕ ਤਰ੍ਹਾਂ ਦੇ ਕੋਚਿੰਗ, ਇੰਸਟੀਚਿਊਟ 9 ਅਤੇ 10 ਮਈ ਨੂੰ ਰਹਿਣਗੇ ਬੰਦ* Jagraj Gill May 8, 2025
Education ਸੀਐਚਸੀ ਕੋਟ ਇਸੇ ਖਾਂ ਵੱਲੋਂ ਸ਼ਹੀਦ ਜੈਮਲ ਸਿੰਘ ਸਕੂਲ ਵਿਖੇ ਵਿਸ਼ਵ ਮਲੇਰੀਆ ਡੇ ਮਨਾਇਆ ਗਿਆ Jagraj Gill Apr 25, 2025
Education ਅਗਨੀਵੀਰ ਫੌਜ ਦੀ ਭਰਤੀ ਤਹਿਤ ਆਨਲਾਈਨ ਅਪਲਾਈ ਕਰਨ ਵਾਲਾ ਪੋਰਟਲ 10 ਅਪ੍ਰੈਲ ਤੱਕ ਖੁੱਲ੍ਹਾ ਸੀ.ਪਾਈਟ ਕੈਂਪ ਦੇ ਰਿਹੈ ਲਿਖਤੀ ਤੇ ਸਰੀਰਿਕ ਪੇਪਰ ਦੀ ਮੁਫ਼ਤ ਸਿਖਲਾਈ Jagraj Gill Mar 26, 2025
Education 31 ਮਾਰਚ ਤੱਕ ਰਾਸ਼ਨ ਕਾਰਡ ਦੀ ਈ-ਕੇ.ਵਾਈ.ਸੀ. ਕਰਵਾਉਣੀ ਜਰੂਰੀ, ਨਹੀਂ ਤਾਂ ਬੰਦ ਹੋ ਸਕਦੈ ਰਾਸ਼ਨ Jagraj Gill Mar 14, 2025
Education ਯੁੱਧ ਨਸ਼ਿਆਂ ਵਿਰੁੱਧ ਅਣਧਾਰਿਕਤ ਨਸ਼ਾ ਛਡਾਊ ਕੇਂਦਰ ਨੂੰ ਕੀਤਾ ਸੀਲ, ਮਾਲਕ ਖਿਲਾਫ ਮੁੱਕਦਮਾ ਦਰਜ Jagraj Gill Mar 14, 2025
Education Government of Punjab ਆਦਰਸ਼ ਸਕੂਲ ਟੀਚਿੰਗ ਨਾਨ ਟੀਚਿੰਗ ਮੁਲਾਜ਼ਮ ਯੂਨੀਅਨ ਪੰਜਾਬ ਵੱਲੋਂ ਡੀ. ਈ.ਓ ਮੋਗਾ ਨੂੰ ਦਿੱਤਾ ਗਿਆ ਮੰਗ ਪੱਤਰ Jagraj Gill Feb 5, 2025
Leave a Reply Cancel replyYour email address will not be published. Required fields are marked *Comment Name* Email* Save my name, email, and website in this browser for the next time I comment. Δ
Government of Punjab ਭਾਸ਼ਾ ਵਿਭਾਗ ਵੱਲੋਂ ਕਰਵਾਏ ਗਏ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ Jagraj Gill Sep 14, 2025
Government of Punjab ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਲਾਊਡ ਸਪੀਕਰਾਂ ਦੀ ਵਰਤੋਂ, ਆਰਕੈਸਟਰਾ ਤੇ ਆਵਾਜੀ ਪ੍ਰਦੂਸ਼ਣ ਪੈਦਾ ਕਰਨ ਵਾਲੇ ਯੰਤਰਾਂ ਉਪਰ ਪਾਬੰਦੀ ਆਦੇਸ਼ ਜਾਰੀ Jagraj Gill Sep 6, 2025
Government of Punjab ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਸਤਲੁਜ ਦਰਿਆ ਨਾਲ ਲਗਦੇ ਪਿੰਡਾਂ ਦਾ ਕੀਤਾ ਨਿਰੀਖਣ Jagraj Gill Sep 4, 2025
Government of Punjab ਇਹ ਮਿਸ਼ਨ ਕਲਾ, ਸਿੱਖਿਆ ਅਤੇ ਸੱਭਿਆਚਾਰ ਦੇ ਸੁਮੇਲ ਵੱਲ ਇੱਕ ਕਦਮ – ਡਿਪਟੀ ਕਮਿਸ਼ਨਰ ਸਾਗਰ ਸੇਤੀਆ Jagraj Gill Aug 30, 2025
Leave a Reply