Education ਹੁਣ ਤੱਕ 80 ਹਜ਼ਾਰ 234 ਲੋਕਾਂ ਨੇ ਲਈਆਂ ਆਮ ਆਦਮੀ ਕਲੀਨਿਆਂ ਦੀਆਂ ਮੈਡੀਕਲ ਸੇਵਾਵਾਂ,12456 ਲੈਬ ਟੈਸਟ ਵੀ ਹੋਏ ਮੁਫ਼ਤ Jagraj Gill May 2, 2023 0 ਕਲੀਨਿਕਾਂ ਦੀਆਂ ਮੁਫ਼ਤ ਸੇਵਾਵਾਂ ਨਾਲ ਆਮ ਲੋਕਾਂ ਉਪਰ ਪੈਣ ਵਾਲਾ ਆਰਥਿਕ ਬੋਝ ਘਟਿਆ-ਵਿਧਾਇਕ ਅਮਨਦੀਪ ਕੌਰ ਅਰੋੜਾ ਮੋਗਾ, 2 ਮਈ(ਜਗਰਾਜ ਸਿੰਘ ਗਿੱਲ) ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਮਕਸਦ ਵਜੋਂ ਸੂਬੇ ਭਰ ਵਿੱਚ ਖੋਲੇ ਗਏ ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ। ਜ਼ਿਲਾ ਮੋਗਾ ਵਿੱਚ ਆਮ ਆਦਮੀ ਕਲੀਨਿਕਾਂ ਦੀ ਗਿਣਤੀ 12 ਹੈ, ਜਿੰਨ੍ਹਾਂ ਦਾ ਮੋਗਾ ਵਾਸੀਆਂ ਵੱਲੋਂ ਭਰਪੂਰ ਲਾਹਾ ਲਿਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਕਰਦਿਆਂ ਦੱਸਿਆ ਕਿ ਇਹ ਕਲੀਨਿਕ ਪਿੰਡ ਬੁੱਟਰ, ਚੜਿੱਕ, ਮੱਲੀਆਂਵਾਲਾ, ਬਿਲਾਸਪੁਰ, ਲੰਡੇ, ਰਾਜਿਆਣਾ, ਧਰਮਕੋਟ, ਹਿੰਮਤਪੁਰਾ, ਘੋਲੀਆ ਖੁਰਦ, ਲੰਡੇਕੇ ਫਤਹਿਗੜ ਪੰਜਤੂਰ ਅਤੇ ਦੁੱਨੇਕੇ ਵਿਖੇ ਸਫ਼ਲਤਾਪੂਰਵਕ ਚੱਲ ਰਹੇ ਹਨ। ਇਨ੍ਹਾਂ 12 ਆਮ ਆਦਮੀ ਕਲੀਨਿਕਾਂ ਜਰੀਏ ਹੁਣ ਤੱਕ 80234 ਲੋਕਾਂ ਨੇ ਮੁਫ਼ਤ ਮੈਡੀਕਲ ਸੇਵਾਵਾਂ ਪ੍ਰਾਪਤ ਕੀਤੀਆਂ ਹਨ ਅਤੇ ਵੱਖ ਵੱਖ ਤਰ੍ਹਾਂ ਦੇ 12456 ਲੈਬ ਟੈਸਟ ਵੀ ਹੁਣ ਤੱਕ ਇਨ੍ਹਾਂ ਜਰੀਏ ਮੁਫ਼ਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਨਾਲ ਆਮ ਲੋਕਾਂ ਦੀ ਜੇਬ ਉੱਪਰ ਪੈਣ ਵਾਲਾ ਆਰਥਿਕ ਬੋਝ ਬਹੁਤ ਹੱਦ ਤੱਕ ਘੱਟ ਹੋਇਆ ਹੈ। ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਮਿਸਾਲੀ ਤਬਦੀਲੀਆਂ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ। ਆਮ ਆਦਮੀ ਕਲੀਨਿਕ ਸਿਹਤ ਖੇਤਰ ਵਿੱਚ ਇੱਕ ਵੱਡੀ ਕ੍ਰਾਂਤੀ ਸਾਬਿਤ ਹੋਏ ਹਨ। ਇਨ੍ਹਾਂ ਕਲੀਨਿਕਾਂ ਵਿੱਚ ਵੱਖ-ਵੱਖ ਤਰਾਂ ਦੇ 45 ਟੈਸਟ ਅਤੇ 75 ਤਰਾਂ ਦੀਆਂ ਦਵਾਈਆਂ ਬਿਲਕੁਲ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਕਲੀਨਿਕਾਂ ਦੇ ਖੁੱਲਣ ਨਾਲ ਆਮ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨੇੜੇ ਹੀ ਉੱਚ ਪੱਧਰ ਦੀਆਂ ਸਿਹਤ ਸਹੂਲਤਾਂ ਮਿਲਣ ਲੱਗੀਆਂ ਹਨ। ਵਿਧਾਇਕ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਦੀ ਗਿਣਤੀ ਵਿੱਚ ਹੋਰ ਵੀ ਵਾਧਾ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਤਾਂ ਕਿ ਵੱਧ ਤੋਂ ਵੱਧ ਲੋਕ ਇਨ੍ਹਾਂ ਦਾ ਲਾਹਾ ਚੁੱਕ ਸਕਣ। Post Views: 64 Share this: Share on X (Opens in new window) X Share on Facebook (Opens in new window) Facebook Share on WhatsApp (Opens in new window) WhatsApp Share on Tumblr (Opens in new window) Tumblr Share on LinkedIn (Opens in new window) LinkedIn Share on Telegram (Opens in new window) Telegram Share on Pinterest (Opens in new window) Pinterest
Jagraj Gill Website: I am Jagraj Singh Gill Chief Editor News Punjab di channel My contact number is +91 9700065709
Education ਨਰਸਿੰਗ ਵਰਗੀ ਮਹਾਨ ਸੇਵਾ ਬਾਰੇ ਬਾਰੇ ਕੰਗਨਾ ਰਣੌਤ ਦੀ ਮਾੜੀ ਟਿੱਪਣੀ ਦੀ ਨਿੰਦਾ ਕੰਗਨਾ ਰਣੌਤ ਸਮੁੱਚੇ ਨਰਸ ਭਾਈਚਾਰੇ ਤੋਂ ਮਾਫ਼ੀ ਮੰਗੇ -ਮੋਗਾ Jagraj Gill Jun 12, 2026
Education ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ “ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ Jagraj Gill Feb 16, 2026
Education ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਚੋਣਾਂ ਦਾ ਐਲਾਨ, ਪੜ੍ਹੋ ਪੂਰੀ ਜਾਣਕਾਰੀ Jagraj Gill Nov 29, 2025
Education Government of Punjab ਭਾਸ਼ਾ ਵਿਭਾਗ ਵੱਲੋਂ ਕਰਵਾਏ ਗਏ ਬਾਲ ਗਿਆਨ ਕੁਇਜ਼ ਮੁਕਾਬਲੇ Jagraj Gill Oct 15, 2025
Education Sports ਆਰ ਕੇ ਐਸ ਇੰਟਰਨੈਸ਼ਨਲ ਪਬਲਿਕ ਸਕੂਲ ਜਨੇਰ ਦੇ ਵਿਦਿਆਰਥੀ ਖਿਡਾਰੀਆਂ ਵੱਲੋਂ ਜੋਨ ਪੱਧਰੀ ਅਥਲੈਟਿਕਸ ਸਕੂਲੀ ਖੇਡਾਂ ਵਿੱਚ ਪ੍ਰਾਪਤ ਕੀਤੀ ਗਈ ਸ਼ਾਨਦਾਰ ਜਿੱਤ Jagraj Gill Oct 1, 2025
Education ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਮੋਗਾ ਵਿਖੇ ਚੜਾਇਆ ਤਿਰੰਗਾ Jagraj Gill Aug 15, 2025
Education Government of Punjab ਵਾਤਵਰਨ ਨੂੰ ਸਾਂਭਣਾ ਸਾਡਾ ਸਮਾਜਿਕ ਫ਼ਰਜ਼:- ਸ਼੍ਰੀਮਤੀ ਕੰਚਨ ਬਾਲਾ Jagraj Gill Jun 6, 2025
Education Government of Punjab ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਜ਼ਿਲ੍ਹੇ ਦੇ ਹੋਣਹਾਰ ਵਿਦਿਆਰਥੀਆਂ ਨਾਲ ਬਿਤਾਇਆ ਦਿਨ, ਪ੍ਰਸ਼ਾਸਕੀ ਕੰਮਕਾਜ ਤੋਂ ਕਰਵਾਇਆ ਜਾਣੂ Jagraj Gill Jun 3, 2025
Education ਆਰਿਆ ਮਾਡਲ ਸਿਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਤਰੁਣ ਨੇ ਚਮਕਾਇਆ ਸਕੂਲ ਦਾ ਨਾਮ Jagraj Gill May 17, 2025
Education ਜ਼ਿਲ੍ਹੇ ਦੇ ਸਰਕਾਰੀ, ਪਾ੍ਈਵੇਟ, ਏਡਿਡ ਸਕੂਲ ਹਰੇਕ ਤਰ੍ਹਾਂ ਦੇ ਕੋਚਿੰਗ, ਇੰਸਟੀਚਿਊਟ 9 ਅਤੇ 10 ਮਈ ਨੂੰ ਰਹਿਣਗੇ ਬੰਦ* Jagraj Gill May 8, 2025
Leave a Reply Cancel replyYour email address will not be published. Required fields are marked *Comment Name* Email* Save my name, email, and website in this browser for the next time I comment. Notify me of follow-up comments by email. Notify me of new posts by email. Δ
Religious ਪਿੰਡ ਸਿੰਘਾਂਵਾਲਾ ਦਾ ਸਲਾਨਾ ਰੋਸ਼ਨੀ ਤੇ ਸੱਭਿਆਚਾਰਕ ਮੇਲਾ ਅਮਿੱਟ ਯਾਦਾਂ ਛੱਡਦਾ ਹੋਇਆ ਸਮਾਪਤ Jagraj Gill Jun 21, 2026
Moga police ਐਸ .ਐਸ. ਪੀ ਸਰਤਾਜ ਸਿੰਘ ਚਾਹਲ ਨੇ ਮੋਗਾ ਪੁਲਿਸ ਵੱਲੋਂ 06 ਤੋਂ 12 ਜੂਨ ਤੱਕ ਕੀਤੀ ਕਾਰਗੁਜ਼ਾਰੀ ਰਿਪੋਰਟ ਕੀਤੀ ਸਾਂਝੀ Jagraj Gill Jun 14, 2026
Leave a Reply