• Sun. Nov 10th, 2024

ਜ਼ਿਲੇ ਅੰਦਰ ਹੁਣ ਤੱਕ 2364 ਮਰੀਜ਼ ਕਰੋਨਾ ਨੂੰ ਮਾਤ ਦੇ ਕੇ ਸਵਸਥ ਹੋਕੇ ਪਹੁੰਚੇ ਘਰ

ByJagraj Gill

Oct 31, 2020

 

ਮੋਗਾ 31 ਅਕਤੂਬਰ /ਜਗਰਾਜ ਗਿੱਲ ਮਨਪ੍ਰੀਤ ਮੋਗਾ/

ਸਿਵਲ ਸਰਜਨ ਮੋਗਾ ਡਾ. ਅਮਰਪ੍ਰੀਤ ਕੌਰ ਬਾਜਵਾ ਨੇ ਕਰੋਨਾ ਕੇਸਾਂ ਦੀ ਜਿਲੇ ਵਿੱਚ ਸਥਿਤੀ ਬਾਰੇ ਦੱਸਦਿਆਂ ਕਿਹਾ ਕਿ ਅੱਜ ਜ਼ਿਲੇ ਵਿੱਚ ਕਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ, ਅਤੇ ਅੱਜ ਜ਼ਿਲੇ ਦੇ 9 ਕਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਨੇ ਕਰੋਨਾ ਨੂੰ ਹਰਾਉਣ ਵਿੱਚ ਫਤਹਿ ਹਾਸਲ ਕੀਤੀ ਹੈ ਜਿਸ ਕਰਕੇ ਸਿਹਤ ਵਿਭਾਗ ਨੇ ਉਨਾਂ ਨੂੰ ਡਿਸਚਾਰਜ ਕਰ ਦਿੱਤਾ ਹੈ। ਜਿਲੇ ਵਿੱਚ ਕੁੱਲ ਕਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 24 ਰਹਿ ਗਈ ਹੈ ਜਿੰਨਾਂ ਵਿੱਚੋ 11 ਕੇਸਾਂ ਨੂੰ ਹੋਮ ਆਈਸੋਲੇਸਟ ਅਤੇ 8 ਕੇਸਾਂ ਨੂੰ ਲੈਵਲ 2 ਆਈਸੋਲੇਸਨ ਸੈਟਰਾਂ ਵਿੱਚ ਦਾਖਲ ਕੀਤਾ ਗਿਆ ਹੈ।  ਉਨਾਂ ਕਿਹਾ ਕਿ ਸਿਹਤ ਵਿਭਾਗ ਮੋਗਾ ਨੇ ਹੁਣ ਤੱਕ ਕੁੱਲ 59436 ਕਰੋਨਾ ਸੈਪਲ ਇਕੱਤਰ ਕੀਤੇ ਹਨ, ਜਿੰਨਾਂ ਵਿੱਚੋ 44896 ਸੈਪਲਾਂ ਦੀ ਰਿਪੋਰਟ ਨੇਗੇਟਿਵ ਪ੍ਰਾਪਤ ਹੋਈ ਹੈ ਅਤੇ 357 ਦੀ ਰਿਪੋਰਟ ਦਾ ਇੰਤਜਾਰ ਹੈ। ਜਿਕਰਯੋਗ ਹੈ ਕਿ ਸਿਹਤ ਵਿਭਾਗ ਮੋਗਾ ਨੇ ਅੱਜ ਕੁੱਲ 256 ਸੈਪਲ ਇਕੱਤਰ ਕਰਕੇ ਜਾਂਚ ਲਈ ਭੇਜੇ ਗਏ ਹਨ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੋਨਾ ਨੂੰ ਖਤਮ ਕਰਨ ਲਈ ਚਲਾਇਆ ਗਿਆ ਮਿਸ਼ਨ ਫਤਹਿ ਹੁਣ ਫਤਹਿ ਵੱਲ ਵਧ ਰਿਹਾ ਹੈ। ਉਨਾਂ ਕਿਹਾ ਕਿ ਇਸ ਮਿਸ਼ਨ ਤਹਿਤ ਪੰਜਾਬ ਸਰਕਾਰ ਵੱਲੋ ਜਾਰੀ ਹਦਾਇਤਾਂ ਨੂੰ ਅਪਣਾਉਣਾ ਚਾਹੀਦਾ ਹੈ, ਕਿਉਕਿ ਇੱਕਮਾਤਰ ਸਾਵਧਾਨੀ ਹੀ ਇਸ ਵਾਈਰਸ ਤੋ ਬਚਾਅ ਦਾ ਸਾਧਨ ਹੈ।ਉਨਾਂ ਕਿਹਾ ਕਿ ਸਿਹਤ ਵਿਭਾਗ ਲਗਾਤਾਰ ਵੱਧ ਤੋ ਵੱਧ ਕਰੋਨਾ ਟੈਸਟਿੰਗ ਕਰ ਰਿਹਾ ਹੈ ਤਾਂ ਕਿ ਸਮਾਂ ਰਹਿੰਦੇ ਮਰੀਜ਼ ਦੀ ਸਨਾਖਤ ਕਰਕੇ ਮਰੀਜ਼ ਨੂੰ ਠੀਕ ਕੀਤਾ ਜਾ ਸਕੇ ਅਤੇ ਉਸਤੋ ਦੂਸਰਿਆਂ ਨੂੰ ਹੋਣ ਵਾਲੇ ਸੰਕਮਣ ਨੂੰ ਵੀ ਰੋਕਿਆ ਜਾ ਸਕੇ।

Jagraj Gill

I am Jagraj Singh Gill Chief Editor News Punjab di channel My contact number is +91 9700065709

Leave a Reply

Your email address will not be published. Required fields are marked *