ਖੇਤਾਂ ਵਿੱਚ ਝੋਨਾ ਲਗਾਉਣ ਆਏ ਪ੍ਰਵਾਸੀ ਮਜ਼ਦੂਰਾਂ ਨੂੰ ਡੀਐਸਪੀ ਅਤੇ ਜਿਲ੍ਹਾ ਪ੍ਰਧਾਨ ਸੀਰਾ ਨੇ ਵੰਡੇ ਮਾਸਕ, ਸੈਨੀਟਾਈਜਰ ਅਤੇ ਸਾਬਣ

ਬਿਲਾਸਪੁਰ( ਮਿੰਟੂ ਖੁਰਮੀ ਕੁਲਦੀਪ ਗੋਹਲ )- ਐਸਐਸਪੀ ਬਰਨਾਲਾ ਸ਼੍ਰੀ ਸੰਦੀਪ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੂਰੀ ਦੁਨੀਆਂ ਨੂੰ ਆਪਣੀ ਲਪੇਟ ਵਿੱਚ ਲੈ ਚੁੱਕੇ ਕਰੋਨਾ ਵਾਇਰਸ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਚਲਾਈ ਇੱਕ ਵਿਸ਼ੇਸ਼ ਮੁਹਿੰਮ ਲੋੜਵੰਦਾਂ ਨੂੰ ਰਾਸ਼ਨ ਤੇ ਕੋਰੋਨਾ ਦੇ ਬਚਾਅ ਲਈ ਮਾਸਕ, ਸੈਨੀਟਾਈਜ਼ਰ ਅਤੇ ਸਾਬਣ ਆਦਿ ਵੰਡਣ ਦੇ ਤਹਿਤ ਅੱਜ ਬਲਾਕ ਮਹਿਲ ਕਲਾਂ ਦੇ ਪਿੰਡ ਕਲਾਲਾ, ਸਹਿਜੜਾ ਅਤੇ ਕੁਰੜ ਵਿਖੇ ਵੱਖ ਵੱਖ ਟਿਊਬਲ ਦੇ ਖੇਤਾਂ ਵਿੱਚ ਜਾ ਕੇ ਬਾਹਰੋਂ ਆਏ ਪਰਵਾਸੀ ਮਜ਼ਦੂਰਾਂ ਨੂੰ ਡੀ ਐਸ ਪੀ ਵਰਿੰਦਰਪਾਲ ਸਿੰਘ ਵੱਲੋਂ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਦੇ ਸਹਿਯੋਗ ਨਾਲ ਸਾਬਣ ,ਮਾਸਕ ਅਤੇ ਸੈਨੀਟਾਈਜ਼ਰ ਵੰਡੇ ਗਏ ।ਇਸ ਮੌਕੇ ਨਿਊਜ਼ ਪੰਜਾਬ ਦੀ ਚੈਨਲ ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਡੀਐਸਪੀ ਵਰਿੰਦਰ ਪਾਲ ਸਿੰਘ ਨੇ ਕਿਹਾ ਕਿ ਕਰੋਨਾ ਦੇ ਵਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਬਾਹਰੋਂ ਆਏ ਪਰਵਾਸੀ ਮਜ਼ਦੂਰਾਂ ਦੇ ਸਭ ਤੋਂ ਪਹਿਲਾਂ ਕਰੋਨਾ ਟੈਸਟ ,ਕੁਝ ਦਿਨ ਇਕਾਂਤਵਾਸ ਅਤੇ ਉਨ੍ਹਾਂ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਮਜ਼ਦੂਰਾਂ ਨੂੰ ਝੋਨਾ ਲਗਾਉਣ ਲਈ ਖੇਤਾਂ ਵਿੱਚ ਭੇਜਣ ਲਈ ਪ੍ਰਰੇਤ ਕਰ ਰਹੇ ਹਾਂ । ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਕਿਸਾਨ ਦੀ ਮੋਟਰ ਤੇ ਬਾਹਰੋਂ ਆਏ ਮਜ਼ਦੂਰਾਂ ਦਾ ਕਰੋਨਾ ਟੈਸਟ ਨਹੀਂ ਹੋਇਆ ਹੈ ਉਹ ਇਹ ਟੈਸਟ ਕਰਵਾ ਲੈਣ ਤਾਂ ਜੋ ਇਸ ਭਿਆਨਕ ਬਿਮਾਰੀ ਤੋਂ ਬਚਿਆ ਜਾ ਸਕੇ ।ਉਨ੍ਹਾਂ ਕਿਹਾ ਕਿ ਕਰੋਨਾ ਤੋਂ ਘਬਰਾਉਣ ਦੀ ਲੋੜ ਨਹੀਂ ਸਗੋਂ ਬਚਾਅ ਦੀ ਵੱਡੀ ਜ਼ਰੂਰਤ ਹੈ । ਇਸ ਲਈ ਸਾਨੂੰ ਥੋੜੇ ਥੋੜੇ ਸਮੇਂ ਬਾਅਦ ਆਪਣੇ ਹੱਥ ਸਾਬਣ ਨਾਲ ਧੋਣੇ ,ਮਾਸਕ ਲਗਾਉਣਾ ਅਤੇ ਆਪਸੀ ਦੂਰੀ ਬਣਾ ਕੇ ਰੱਖਣ ਵਰਗੇ ਬਚਾਅ ਕਾਰਨ ਹੀ ਅਸੀਂ ਇਸ ਬਿਮਾਰੀ ਤੋਂ ਬਚ ਸਕਦੇ ਹਾਂ ।ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਨੇ ਐਸਐਸਪੀ ਬਰਨਾਲਾ ਸ਼੍ਰੀ ਸੰਦੀਪ ਗੋਇਲ ਬਾਰੇ ਕਿਹਾ ਕਿ ਸ੍ਰੀ ਗੋਇਲ ਜਿੱਥੇ ਇੱਕ ਇਮਾਨਦਾਰ ਅਫਸਰ ਵਜੋਂ ਆਪਣੀ ਡਿਊਟੀ ਪੁਲਸ ਵਿਭਾਗ ਵਿੱਚ ਨਿਭਾਅ ਰਹੇ ਹਨ। ਉੱਥੇ ਕਰੋਨਾ ਦੀ ਇਸ ਮਹਾਂਮਾਰੀ ਵਿੱਚ ਆਪਣੀ ਸਮੁੱਚੀ ਟੀਮ ਨਾਲ ਇੱਕ ਅਸਲੀ ਹੀਰੋ ਵਜੋਂ ਲੋਕਾਂ ਵਿੱਚ ਉੱਭਰ ਕੇ ਸਾਹਮਣੇ ਆਏ ਹਨ ।ਜਿਨ੍ਹਾਂ ਦੀਆਂ ਗੱਲਾਂ ਹਰ ਪਿੰਡ ਅਤੇ ਹਰ ਸੱਥ ਵਿੱਚ ਲੋਕਾਂ ਦੀ ਜ਼ਬਾਨ ਤੇ ਹਨ । ਉਨ੍ਹਾਂ ਕਿਹਾ ਕਿ ਮਜ਼ਦੂਰਾਂ ਨੂੰ ਝੋਨਾ ਲਗਾਉਣ ਤੋਂ ਪਹਿਲਾਂ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਉਨ੍ਹਾਂ ਦੀ ਪੂਰੀ ਡਾਕਟਰੀ ਜਾਂਚ ਤੇ ਇਕਾਂਤ ਵਾਸ ਕਰਨ ਤੋਂ ਬਾਅਦ ਹੀ ਖੇਤਾਂ ਵਿੱਚ ਭੇਜਿਆ ਜਾਂਦਾ ਹੈ ਉਨ੍ਹਾਂ ਕਿਹਾ ਕਿ ਉਕਤ ਮਜ਼ਦੂਰਾਂ ਦੇ ਰਾਸ਼ਨ – ਪਾਣੀ ਦਾ ਪ੍ਰਬੰਧ ਵੀ ਕਿਸਾਨਾਂ ਵੱਲੋਂ ਟਿਊਬਵੈੱਲਾਂ ਤੇ ਹੀ ਪਹੁੰਚਦਾ ਕੀਤਾ ਜਾਵੇਗਾ ਤਾਂ ਜੋ ਇਹ

ਪਿੰਡ ਵਾਲੇ ਲੋਕਾਂ ਦੇ ਸੰਪਰਕ ਵਿੱਚ ਨਾ ਆਉਣ । ਇਸ ਮੌਕੇ ਸਮੂਹ ਮਜ਼ਦੂਰਾਂ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਗੋਇਲ, ਡੀਐਸਪੀ ਵਰਿੰਦਰਪਾਲ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਧੰਨਵਾਦ ਕੀਤਾ ਗਿਆ । ਇਸ ਮੌਕੇ ਬਲਾਕ ਪ੍ਰਧਾਨ ਗੁਰਧਿਆਨ ਸਿੰਘ ਸਹਿਜੜਾ, ਸਾਬਕਾ ਸਰਪੰਚ ਨਿਰਮਲ ਸਿੰਘ ਛੀਨੀਵਾਲ ਕਲਾਂ ,ਅਮਰਜੀਤ ਸਿੰਘ ਭੋਲਾ ,ਪਿਆਰਾ ਸਿੰਘ, ਜਗਤਾਰ ਸਿੰਘ ,ਰਣਜੀਤ ਸਿੰਘ, ਕਰਮਜੀਤ ਸਿੰਘ, ਭੋਲਾ ਸਿੰਘ, ਮੱਘਰ ਸਿੰਘ, ਮਨਪ੍ਰੀਤ ਸਿੰਘ ਗੋਰਾ, ਅਮਰਜੀਤ ਸਿੰਘ, ਜਸਪਾਲ ਸਿੰਘ ਤੇ ਭੋਲਾ ਸਿੰਘ ਆਦਿ ਕਿਸਾਨ ਹਾਜ਼ਰ ਸਨ ।

Leave a Reply

Your email address will not be published. Required fields are marked *