ਜਿਲ੍ਹਾ ਐਨ ਜੀ ਓ ਕੋਆਰਡੀਨੇਸ਼ਨ ਕਮੇਟੀ ਮੋਗਾ ਵੱਲੋਂ ਐਸ ਐਸ ਪੀ ਗੁਲਨੀਤ ਖੁਰਾਣਾ ਦਾ ਸਨਮਾਨ 

ਮੋਗਾ ਜਿਲ੍ਹੇ ਨੁੰ ਸ ਗੁਲਨੀਤ ਸਿੰਘ ਖੁਰਾਣਾ ਨੇ ਦਿੱਤੀਆਂ ਸ਼ਲਾਘਾਯੋਗ ਸੇਵਾਵਾਂ – ਸੰਨਿਆਸੀ 

ਮੋਗਾ 19 ਫਰਵਰੀ (ਜਗਰਾਜ ਸਿੰਘ ਗਿੱਲ) ਜਿਲ੍ਹਾ ਐਨ ਜੀ ਓ ਕੋਆਰਡੀਨੇਸ਼ਨ ਕਮੇਟੀ ਵੱਲੋਂ ਮੋਗਾ ਤੋਂ ਬਠਿੰਡਾ ਬਦਲ ਕੇ ਗਏ ਐਸ ਐਸ ਪੀ ਸ ਗੁਲਨੀਤ ਖੁਰਾਣਾ ਨੂੰ ਜਿਲ੍ਹਾ ਮੋਗਾ ਵਿਚ ਆਪਣੇ ਤਾਇਨਾਤੀ ਸਮੇਂ ਦੌਰਾਨ ਨਿਭਾਈਆਂ ਸ਼ਲਾਘਾਯੋਗ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਜਿਲ੍ਹਾ ਪ੍ਰਧਾਨ ਗੁਰਸੇਵਕ ਸਿੰਘ ਸੰਨਿਆਸੀ ਦੀ ਅਗਵਾਈ ਵਿਚ 11 ਮੈੰਬਰੀ ਵਫਦ ਵੱਲੋਂ ਐਸ ਐਸ ਪੀ ਮੋਗਾ ਦੀ ਰਿਹਾਇਸ਼ ਤੇ ਪਹੁੰਚ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ । ਇਸ ਮੌਕੇ ਗੁਰਸੇਵਕ ਸੰਨਿਆਸੀ ਨੇ ਗੁਲਨੀਤ ਖੁਰਾਣਾ ਜੀ ਵੱਲੋਂ ਬਤੌਰ ਐਸ ਐਸ ਪੀ ਮੋਗਾ ਦਿੱਤੀਆਂ ਗਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਦੀ ਡਿਊਟੀ ਪ੍ਰਤੀ ਇਮਾਨਦਾਰੀ, ਨਿਮਰਤਾ,ਨਿੱਡਰਤਾ ਅਤੇ ਦਿਆਨਤਦਾਰੀ ਲਈ ਪ੍ਰਸੰਸਾ ਕੀਤੀ। ਉਹਨਾਂ ਬਠਿੰਡਾ ਜਿਲ੍ਹੇ ਦੇ ਲੋਕਾਂ ਨੂੰ ਐਸ ਐਸ ਪੀ ਗੁਲਨੀਤ ਖੁਰਾਣਾ ਦੀ ਪੋਸਟਿੰਗ ਲਈ ਮੁਬਾਰਕਬਾਦ ਵੀ ਦਿੱਤੀ। ਇਸ ਮੌਕੇ ਸ਼੍ਰੀ ਗੁਲਨੀਤ ਖੁਰਾਣਾ ਨੇ ਮਾਨ ਸਨਮਾਨ ਬਖਸ਼ਣ ਲਈ ਜਿਲ੍ਹਾ ਐਨ ਜੀ ਓ ਕੋਆਰਡੀਨੇਸ਼ਨ ਕਮੇਟੀ ਮੋਗਾ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਜਿਲਾ ਚੇਅਰਮੈਨ ਮਹਿੰਦਰ ਪਾਲ ਲੂੰਬਾ, ਜਨਰਲ ਸਕੱਤਰ ਅਮਰਜੀਤ ਸਿੰਘ ਜੱਸਲ, ਕੈਸ਼ੀਅਰ ਕ੍ਰਿਸ਼ਨ ਸੂਦ, ਪ੍ਰੈਸ ਸਕੱਤਰ ਗਿਆਨ ਸਿੰਘ ਸਾਬਕਾ ਡੀ ਪੀ ਆਰ ਓ, ਕੁਲਵਿੰਦਰ ਸਿੰਘ ਰਾਮੂੰਵਾਲੀਆ, ਕੇਵਲ ਕ੍ਰਿਸ਼ਨ, ਸੁਰਿੰਦਰ ਸਿੰਘ ਬਾਵਾ, ਗੁਰਪ੍ਰੀਤ ਸਿੰਘ ਕੋਮਲ ਅਤੇ ਕੁਲਵਿੰਦਰ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *