ਡਿਪਟੀ ਕਮਿਸ਼ਨਰ ਮੋਗਾ ਨੇ ਅਨਲਾਕ-4 ਤਹਿਤ ਜਾਰੀ ਨਵੀਆਂ ਹਦਾਇਤਾਂ/ਅੰਸ਼ਿਕ ਢਿੱਲਾਂ ਬਾਰੇ ਵੀ ਦਿੱਤੀ ਜਾਣਕਾਰੀ

ਮੋਗਾ (ਜਗਰਾਜ ਸਿੰਘ ਗਿੱਲ)

ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰੀ ਸੰਦੀਪ ਹੰਸ ਨੇ ਫੇਸਬੁੱਕ ਲਾਈਵ ਜਰੀਏ ਮੋਗਾ ਵਾਸੀਆਂ ਨਾਲ ਰਾਬਤਾ ਕਾਇਮ ਕਰਕੇ ਜ਼ਿਲ੍ਹੇ ਦੀ ਤਾਜ਼ਾ ਕਰੋਨਾ ਸਥਿਤੀ ਨੂੰ ਬਿਆਨ ਕੀਤਾ ਅਤੇ ਮੋਗਾ ਵਾਸੀਆਂ ਦੇ ਸੁਆਲਾਂ ਦੇ ਜੁਆਬ ਦਿੱਤੇ।ਇਸ ਲਾਈਵ ਵਿੱਚ ਉਨ੍ਹਾਂ ਨਾਲ ਇੱਕ ਸਿਹਤ ਮਾਹਿਰ ਡਾਕਟਰ, ਇੱਕ ਮਨੋਵਿਗਿਆਨੀ ਅਤੇ ਕਰੋਨਾ ਯੋਧੇ ਨੇ ਭਾਗ ਲਿਆ। ਸ੍ਰੀ ਸੰਦੀਪ ਹੰਸ ਨੇ ਸਿਹਤ ਮਾਹਿਰ ਅਤੇ ਕਰੋਨਾ ਯੋਧੇ ਦੇ ਵਿਚਾਰਾਂ ਨੂੰ ਲੋਕਾਂ ਸਾਹਮਣੇ ਰੱਖ ਕੇ ਕਰੋਨਾ ਟੈਸਟ ਨਾ ਕਰਵਾਉਣ ਆਦਿ ਸਬੰਧੀ ਫੈਲ ਰਹੀਆਂ ਬੇਬੁਨਿਆਦ ਅਤੇ ਝੂਠੀਆਂ ਅਫ਼ਵਾਹਾਂ ਤੋ ਪਰਦਾ ਚੁੱਕਿਆ ਅਤੇ ਲੋਕਾਂ ਨੂੰ ਪੰਜਾਬ ਸਰਕਾਰ/ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਕੇ ਮਿਸ਼ਨ ਫਤਹਿ ਨੂੰ ਕਾਮਯਾਬ ਕਰਨ ਲਈ ਪ੍ਰੇਰਿਆ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਸ਼ਰਾਰਤੀ ਅਨਸਰਾਂ ਦੀਆਂ ਗੱਲਾਂ ਵਿੱਚ ਨਾ ਆ ਕੇ ਥੋੜੇ ਲੱਛਣ ਦਿਸਣ ਤੇ ਹੀ ਜਲਦ ਆਪਣਾ ਕਰੋਨਾ ਟੈਸਟ ਕਰਵਾਉਣ।

ਅਨਲਾਕ-4 ਸਬੰਧੀ ਜਾਰੀ ਹੋਈਆਂ ਪਹਿਲੀਆਂ ਹਦਾਇਤਾਂ ਤਹਿਤ ਜਾਰੀ ਪਾਬੰਦੀਆਂ ਵਿੱਚ ਅੰਸ਼ਿਕ ਢਿੱਲ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਨਗਰ ਨਿਗਮ ਮੋਗਾ, ਨਗਰ ਕੌਂਸਲ ਬਾਘਾਪੁਰਾਣਾ/ਧਰਮਕੋਟ/ਨਿਹਾਲ ਸਿੰਘ ਵਾਲਾ ਅਤੇ ਨਗਰ ਪੰਚਾਇਤ ਬੱਧਲੀ ਕਲਾਂ/ਕੋਟ ਈਸੇ ਖਾਂ/ਫਤਹਿਗੜ੍ਹ ਪੰਜਤੂਰ ਵਿੱਚ ਇਹ ਨਵੀਆਂ ਹਦਾਇਤਾਂ 30 ਸਤੰਬਰ, 2020 ਤੱਕ ਲਾਗੂ ਰਹਿਣਗੀਆਂ।

ਉਨ੍ਹਾਂ ਕਿਹਾ ਕਿ ਹੁਣ ਨਵੀਆਂ ਹਦਾਇਤਾਂ ਤਹਿਤ ਜ਼ਿਲ੍ਹੇ ਵਿਚਲੀਆਂ ਸ਼ਾਪਸ/ਮਾਲਜ਼ ਸੋਮਵਾਰ ਤੋ ਸ਼ਨੀਵਾਰ ਤੱਕ ਰਾਤੀ 9 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ।ਸ਼ਾਪਸ ਅਤੇ ਮਾਲਜ਼ ਜਿਹੜੇ ਜਰੂਰੀ ਵਸਤਾਂ ਅਤੇ ਸੇਵਾਵਾਂ ਦੇ ਮਕਸਦ ਤਹਿਤ ਖੋਲ੍ਹੇ ਜਾਂਦੇ ਹਨ ਨੂੰ ਹਫ਼ਤੇ ਦੇ ਸਾਰੇ ਦਿਨ ਰਾਤੀ 9 ਵਜੇ ਤੱਕ ਖੋਲ੍ਹਿਆ ਜਾ ਸਕਦਾ ਹੈ, ਸਿਵਾਏ ਜਰੂਰੀ ਵਸਤਾਂ ਅਤੇ ਸੇਵਾਵਾਂ ਦੇਣ ਵਾਲੀਆਂ ਸ਼ਾਪਸ/ਮਾਲਜ਼ ਸੋਮਵਾਰ ਤੋ ਸ਼ਨੀਵਾਰ ਤੱਕ ਰਾਤੀ 9 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ ਅਤੇ ਐਤਵਾਰ ਨੂੰ ਮੁਕੰਮਲ ਬੰਦ ਰਹਿਣਗੀਆਂ।

ਜ਼ਿਲ੍ਹੇ ਵਿਚਲੇ ਸਪੋਰਟਸ ਕੰਪਲੈਕਸ, ਸਟੇਡੀਅਮ, ਪਬਲਿਕ ਕੰਪਲੈਕਸ, ਰੈਸਟੋਰੈਟ (ਮਾਲਜ਼ ਅਤੇ ਰੈਸਟੋਰੈਟ ਵਾਲਿਆਂ ਸਮੇਤ), ਸ਼ਰਾਬ ਦੇ ਠੇਕੇ ਹਫ਼ਤੇ ਦੇ ਸਾਰੇ ਦਿਨ ਰਾਤੀ 9 ਵਜੇ ਤੱਕ ਖੁੱਲ੍ਹੇ ਰਹਿਣਗੇ। ਹੋਟਲ ਵੀ ਆਮ ਵਾਂਗ ਖੁੱਲ੍ਹੇ ਰਹਿਣਗੇ।

ਜ਼ਿਲ੍ਹੇ ਵਿਚਲੇ ਧਾਰਮਿਕ ਸਥਾਨ ਵੀ ਹਫ਼ਤੇ ਦੇ ਸਾਰੇ ਦਿਨ ਰਾਤੀ 9 ਵਜੇ ਤੱਕ ਖੁੱਲ੍ਹੇ ਰਹਿਣਗੇ।

ਕਰਿਆਨਾ ਅਤੇ ਮਠਿਆਈ/ਹਲਵਾਈ ਦੀਆਂ ਦੁਕਾਨਾਂ ਜ਼ਰੂਰੀ ਸੇਵਾਵਾਂ ਵਿੱਚ ਆਉਦੀਆਂ ਹਨ। ਦੁੱਧ ਅਤੇ ਦੁੱਧ ਦੀਆਂ ਡੇਅਰੀਆਂ ਸਵੇਰੇ 5 ਵਜੇ ਤੋ ਰਾਤ 9 ਵਜੇ ਤੱਕ ਹਫ਼ਤੇ ਦੇ ਸਾਰੇ ਦਿਨ ਖੁੱਲ੍ਹੀਆਂ ਰਹਿਣਗੀਆਂ।

ਜ਼ਿਲ੍ਹਾ ਮੋਗਾ ਦੀ ਹਦੂਦ ਅੰਦਰ ਪੈਦੇ ਸਮੂਹ ਨਗਰ ਨਿਗਮ/ਨਗਰ ਕੌਸਲ ਅਤੇ ਨਗਰ ਪੰਚਾਇਤਾਂ ਵਿੱਚ ਰਾਤ 9:30 ਵਜੇ ਤੋ ਸਵੇਰੇ 5 ਵਜੇ ਤੱਕ ਹਫ਼ਦੇ ਦੇ ਸਾਰੇ ਦਿਨ ਰਾਤ ਦਾ ਕਰਫਿਊ ਲਾਗੂ ਰਹੇਗਾ। ਇਸ ਸਮੇ ਦੌਰਾਨ ਸਾਰੀਆਂ ਗੈਰ ਜਰੂਰੀ ਗਤੀਵਿਧੀਆਂ ਲਈ ਵਿਅਕਤੀਆਂ ਦੀ ਆਵਾਜਾਈ ਤੇ ਪਾਬੰਦੀ ਹੋਵੇਗੀ, ਪ੍ਰੰਤੂ ਜਰੂਰੀ ਗਤੀਵਿਧੀਆਂ ਅਤੇ ਸੇਵਾਵਾਂ, ਕੌਮੀ ਅਤੇ ਰਾਮ ਮਾਰਗਾਂ ਤੇ ਵਿਅਕਤੀਆਂ ਅਤੇ ਵਸਤੂਆਂ ਦੀ ਆਵਾਜਾਈ ਅਤੇ ਬੱਸਾਂ, ਰੇਲ ਗੱਡੀਆਂ ਅਤੇ ਜਹਾਜ ਤੋ ਉਤਰਨ ਤੋ ਬਾਅਦ ਯਾਤਰੀਆਂ ਨੂੰ ਉਨ੍ਹਾਂ ਦੀਆਂ ਮੰਜ਼ਿਲ੍ਹਾਂ ਤੱਕ ਜਾਣ ਸਮੇਤ ਜਰੂਰੀ ਕੰਮਾਂ ਦੀ ਆਗਿਆ ਹੋਵੇਗੀ। ਉਨ੍ਹਾਂ ਕਿਹਾ ਕਿ ਸਿਹਤ, ਖੇਤੀਬਾੜੀ ਨਾਲ ਸਬੰਧਤ ਗਤੀਵਿਧੀਆਂ, ਡੇਅਰੀ ਅਤੇ ਫਿਸਿੰਗ ਦੀਆ ਗਤੀਵਿਧੀਆਂ, ਬੈਂਕ, ਏ.ਟੀ.ਐਮ., ਸਟਾਕ ਮਾਰਕਿਟ, ਬੀਮਾ ਕੰਪਨੀਆਂ, ਆਨ ਲਾਈਨ ਟੀਚਿੰਗ, ਪਬਲਿਕ ਸਹੂਲਤਾਂ, ਪਬਲਿਕ ਟਰਾਂਸਪੋਰਟ ਇੰਡਸਟਰੀਆਂ ਅਤੇ ਕੰਸਟ੍ਰਕਸ਼ਨ ਇੰਡਸਟਰੀਆਂ ਵਿੱਚ ਸ਼ਿਫਟਾਂ ਦੇ ਸੰਚਾਲਣ, ਸਰਕਾਰੀ ਅਤੇ ਪ੍ਰਾਈਵੇਟ ਦਫ਼ਤਰ, ਵਿਜੂਅਲ ਅਤੇ ਪ੍ਰਿੰਟ ਮੀਡੀਆ ਆਦਿ ਜਰੂਰੀ ਵਸਤਾਂ/ਸੇਵਾਵਾਂ ਵਿੱਚ ਆਉਦੀਆਂ ਹਨ।

ਸਿਹਤ ਸੰਭਾਲ ਸੰਸਥਾਵਾਂ ਜਿਵੇ ਕਿ ਹਸਪਤਾਲ, ਲੈਬ, ਡਾਇਗਨੋਸਟਿਕ ਸੈਟਰ ਅਤੇ ਦਵਾਈਆਂ ਦੀਆਂ ਦੁਕਾਨਾਂ ਹਫ਼ਤੇ ਦੇ ਸਾਰੇ ਦਿਨ ਹਰ ਵਕਤ ਖੁੱਲ੍ਹੇ ਰੱਖੇ ਜਾ ਸਕਦੇ ਹਨ।

ਹਰ ਕਿਸਮ ਦੀਆਂ ਪ੍ਰੀਖਿਆਵਾਂ, ਯੂਨੀਵਰਸਿਟੀਜ਼, ਬੋਰਡਾਂ, ਲੋਕ ਸੇਵਾ ਕਮਿਸ਼ਨਾਂ ਦੁਆਰਾ ਕਰਵਾਏ ਗਏ ਦਾਖਲੇ/ਦਾਖਲੇ ਟੈਸਟਾਂ ਦੇ ਸਬੰਧ ਵਿੱਚ ਵਿਅਕਤੀਆਂ ਅਤੇ ਵਿਦਿਆਰਥੀਆਂ ਦੀ ਆਵਾਜਾਈ ਦੀ ਮਨਜੂਰੀ ਹੋਵੇਗੀ।

ਚਾਰਪਹੀਆ ਵਾਹਨ ਵਿੱਚ ਡਰਾਈਵਰ ਸਮੇਤ ਕੇਵਲ 3 ਵਿਅਕੀਆਂ ਦੇ ਬੈਠਣ ਦੀ ਆਗਿਆ ਹੋਵੇਗੀ। ਸਾਰੀਆਂ ਬੱਸਾਂ ਅਤੇ ਪਬਲਿਕ ਟਰਾਂਸਪੋਰਟ ਵਾਹਨਾਂ ਵਿੱਚ 50 ਫੀਸਦੀ ਸਮਰੱਥਾ ਤੱਕ ਬੈਠਣ ਦੀ ਆਗਿਆ ਹੋਵੇਗੀ ਅਤੇ ਕਿਸੇ ਵਿਅਕਤੀ ਨੂੰ ਖੜ੍ਹੇ ਹੋ ਕੇ ਸਫ਼ਰ ਕਰਨ ਦੀ ਆਗਿਆ ਨਹੀ ਹੋਵੇਗੀ। ਵਿਆਹ ਦੇ ਪ੍ਰੋਗਰਾਮ ਲਈ 30 ਵਿਅਕਤੀਆਂ ਅਤੇ ਸੰਸਕਾਰ/ਅੰਤਿਮ ਅਰਦਾਸ ਦੇ ਭੋਗ ਲਈ 20 ਵਿਅਕਤੀਆਂ ਦੇ ਇਕੱਠ ਦੀ ਮਨਜੂਰੀ ਹੋਵੇਗੀ। ਸ੍ਰੀ ਸੰਦੀਪ ਹੰਸ ਨੇ ਮੋਗਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਐਤਵਾਰ ਨੂੰ ਵੱਡੇ ਸ਼ਹਿਰਾਂ, ਲੁਧਿਆਣਾ, ਪਟਿਆਲਾ ਅਤੇ ਜਲੰਧਰ ਵਿੱਚ ਬੇਲੋੜੀ ਯਾਤਰਾ ਤੋ ਗੁਰੇਜ਼ ਕਰਨ।

ਉਨ੍ਹਾਂ ਕਿਹਾ ਕਿ ਉਪਰੋਕਤ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਵਿਅਕਤੀਆਂ/ਸੰਸਥਾਵਾਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Leave a Reply

Your email address will not be published. Required fields are marked *