ਧਰਮਕੋਟ 21 ਮਾਰਚ (ਰਿੱਕੀ ਕੈਲਵੀ)
ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਸਾਰੇ ਮਹਿਕਮਿਆਂ ਵਿੱਚ ਜਿੱਥੇ ਪਹਿਲ ਦੇ ਆਧਾਰ ਤੇ ਕੰਮ ਕੀਤੇ ਜਾ ਰਹੇ ਹਨ ਉਥੇ ਹੀ ਰਿਸ਼ਵਤਖੋਰੀ ਬੰਦ ਹੋ ਗਈ ਹੈ ਅਤੇ ਨਸ਼ਿਆਂ ਨੂੰ ਰੋਕਣ ਲਈ ਪੰਜਾਬ ਪੁਲੀਸ ਵੀ ਪੱਬਾਂ ਭਾਰ ਹੋ ਗਈ ਹੈ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਕੌਂਸਲਰ ਅਮਰਜੀਤ ਸਿੰਘ ਬੀਰਾ ਨੇ ਕੀਤਾ ਅਮਰਜੀਤ ਸਿੰਘ ਬੀਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੋ ਜਨਤਾ ਨਾਲ ਵਾਅਦੇ ਕੀਤੇ ਸਨ ਉਹ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਅਤੇ ਹਲਕੇ ਵਿੱਚ ਪਹਿਲ ਦੇ ਆਧਾਰ ਤੇ ਨਸ਼ਿਆਂ ਨੂੰ ਬੰਦ ਕੀਤਾ ਜਾਵੇਗਾ ਕਿਉਂਕਿ ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਵੋਟਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਸਭ ਤੋਂ ਪਹਿਲਾਂ ਨਸ਼ਿਆਂ ਨੂੰ ਨੱਥ ਪਾਈ ਜਾਵੇਗੀ ਇਸ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ
Leave a Reply