ਸੰਗਰੂਰ 18 ਨਵੰਬਰ (ਅਮ੍ਰਿਤਪਾਲ ਸਿੱਧੂ) ਸੰਗਰੂਰ ਵਿਖੇ 55 ਪ੍ਰਤੀਸ਼ਤ ਦੀ ਸ਼ਰਤ ਦਾ ਵਿਰੋਧ ਕਰਨ ਅਤੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜਨ ਗਏ ਬੀ ਐਂਡ ਟੈੱਟ ਪਾਸ ਅਧਿਆਪਕਾਂ ਉੱਪਰ ਸੰਗਰੂਰ ਪ੍ਰਸ਼ਾਸਨ ਵੱਲੋਂ ਕੀਤੇ ਗਏ ਲਾਠੀਚਾਰਜ ਅਤੇ ਅਧਿਆਪਕਾਂ ਦੀਆਂ ਲਾਈਆਂ ਪੱਗਾਂ ਦਾ ਆਰਟ ਐਂਡ ਕਰਾਫਟ ਅਧਿਆਪਕ ਯੂਨੀਅਨ ਪੰਜਾਬ ਪੁਰਜੋਰ ਸ਼ਬਦਾਂ ਵਿੱਚ ਨਿਖੇਧੀ ਕਰਦੀ ਹੈ। ਇਸ ਮੌਕੇ ਬੋਲਦਿਆਂ ਆਰਟ ਐਂਡ ਕਰਾਫਟ ਅਧਿਆਪਕ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਗੁਰਪ੍ਰੀਤ ਲਾਲਿਆਂਵਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਅੰਗਹੀਣ ਕੋਟੇ ਦੀਆਂ ਪੋਸਟਾਂ ਵਿੱਚ ਬੀ ਏ ਵਿੱਚੋਂ 55 ਪ੍ਰਤੀਸ਼ਤ ਦੀ ਬੇਤੁਕੀ ਸ਼ਰਤ ਲਗਾ ਸੰਵਿਧਾਨ ਦੀਆਂ ਧੱਜੀਆਂ ਉਡਾਈਆਂ ਨੇ ਅਤੇ ਸਰਕਾਰ ਨੇ ਆਪਣੀ ਘਟੀਆ ਸੋਚ ਦਾ ਸਬੂਤ ਦਿੱਤਾ ਹੈ। ਉਹਨਾਂ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਤੋਂ ਭੱਜ ਰਹੀ ਹੈ ਜਿਸ ਦਾ ਬੇਰੁਜ਼ਗਾਰ ਅਧਿਆਪਕ ਵਿਰੋਧ ਕਰਦੀ ਰਹੇਗੀ।
ਬੀ ਐਂਡ ਅਧਿਆਪਕਾ ਤੇ ਸੰਗਰੂਰ ਪ੍ਰਸਾਸ਼ਨ ਵੱਲੋਂ ਕੀਤਾ ਗਿਆ ਲਾਠੀਚਾਰਜ

Leave a Reply