ਵੋਟਰ ਸ਼ਨਾਖ਼ਤੀ ਕਾਰਡ ਨਾ ਹੋਣ ਦੀ ਸੂਰਤ ਵਿੱਚ ਵੋਟ ਪਾਉਣ ਲਈ ਦਿਖਾਏ ਜਾਣ ਵਾਲੇ ਦਸਤਾਵੇਜ਼ਾਂ ਦੀ ਸੂਚੀ ਜਾਰੀ

 ਫਾਰਮ ਨੰ.12 ਡੀ ਭਰ ਕੇ ਦੇਣ ਵਾਲੇ ਨਹੀਂ ਪਾ ਸਕਣਗੇ 20 ਫਰਵਰੀ 2022 ਨੂੰ ਪੋਲਿੰਗ ਸਟੇਸ਼ਨਾਂ ਉੱਤੇ ਵੋਟ 

ਮੋਗਾ, 18 ਫਰਵਰੀ (ਜਗਰਾਜ ਸਿੰਘ ਗਿੱਲ)

ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ਼੍ਰੀ ਹਰੀਸ਼ ਨਈਅਰ ਨੇ

ਜ਼ਿਲ੍ਹਾ ਮੋਗਾ ਦੇ ਸਮੂਹ ਵੋਟਰਾਂ ਨੂੰ ਸੂਚਿਤ ਕੀਤਾ ਹੈ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਚੋਣਾਂ-2022 ਲਈ ਵੋਟਾਂ ਮਿਤੀ 20 ਫਰਵਰੀ 2022 ਦਿਨ ਐਤਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਪੈ ਰਹੀਆਂ ਹਨ।

ਉਹਨਾਂ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੋਟਰ ਕੋਲ ਵੋਟ ਪਾਉਣ ਸਮੇਂ ਆਪਣੀ ਸ਼ਨਾਖਤ ਲਈ ਐਪਿਕ ਵੋਟਰ ਸ਼ਨਾਖ਼ਤੀ ਕਾਰਡ ਮੌਜੂਦ ਨਹੀਂ ਹੈ ਤਾਂ ਉਹ ਵੋਟਰ ਹੋਰ ਕਿਸੇ ਵੀ ਡਾਕੂਮੈਂਟ ਜਿਵੇਂ ਕਿ ਪਾਸਪੋਰਟ, ਪੈਨਸ਼ਨ ਕਾਰਡ, ਯੂ.ਡੀ.ਆਈ.ਡੀ, ਪਾਸਬੁੱਕ, ਮਨਰੇਗਾ ਕਾਰਡ, ਡਰਾਈਵਿੰਗ ਲਾਇਸੰਸ, ਸਰਵਿਸ ਆਈ ਕਾਰਡ, ਆਫੀਸ਼ੀਅਲ ਆਈ.ਡੀ ਕਾਰਡ, ਆਧਾਰ ਕਾਰਡ, ਪੈਨ ਕਾਰਡ ਹੈਲਥ ਇਨਸ਼ੋਰੈਂਸ ਕਾਰਡ ਅਤੇ ਸਮਾਰਟ ਕਾਰਡ ਸਬੰਧਤ ਅਧਿਕਾਰੀ ਨੂੰ ਦਿਖਾ ਕੇ ਆਪਣੀ ਵੋਟ ਪਾ ਸਕਦਾ ਹੈ।

 

ਇਸ ਤੋਂ ਇਲਾਵਾ ਜਿਹਨਾਂ ਪੀ.ਡਬਲਿਊ.ਡੀ ਅਤੇ 80+ ਉਮਰ ਵਾਲੇ ਵੋਟਰਾਂ ਵੱਲੋਂ ਘਰ ਵਿੱਚ ਰਹਿ ਕੇ ਵੋਟ ਪਾਉਣ ਸਬੰਧੀ ਫਾਰਮ ਨੰ.12 ਡੀ ਭਰ ਕੇ ਦਿੱਤਾ ਗਿਆ ਸੀ ਉਹਨਾਂ ਦੀ ਵੋਟ ਮਿਤੀ 20 ਫਰਵਰੀ 2022 ਨੂੰ ਪੋਲਿੰਗ ਸਟੇਸ਼ਨ ਉੱਤੇ ਨਹੀ ਪਵਾਈ ਜਾਵੇਗੀ।

Leave a Reply

Your email address will not be published. Required fields are marked *