ਹੈਰੋਇਨ, ਨਸ਼ੀਲੀਆਂ ਗੋਲੀਆਂ, ਸਮੇਤ 6 ਕਾਬੂ

ਮੋਗਾ :  ( ਜਗਰਾਜ ਲੋਹਾਰਾ, ਮਿੰਟੂ ਖੁਰਮੀ)  ਪੁਲਿਸ ਨੇ ਜ਼ਿਲ੍ਹੇ ਵਿਚ ਗਸ਼ਤ ਦੌਰਾਨ ਵੱਖ-ਵੱਖ ਥਾਵਾਂ ਤੋਂ 6 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ
ਕੋਲੋ ਹੈਰੋਇਨ, ਨਸ਼ੀਲੀਆਂ ਗੋਲੀਆਂ, ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ।
ਥਾਣਾ ਬੱਧਨੀ ਕਲਾਂ ਦੇ ਸਹਾਇਕ ਥਾਣੇਦਾਰ ਸੇਵਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਗਸ਼ਤ ਦੌਰਾਨ ਪਿੰਡ ਮੀਨੀਆਂ ਕੋਲ ਜਤਿੰਦਰ ਪੁਰੀ ਪੁੱਤਰ ਹਰਗੁਰਪਾਲ ਪੁਰੀ ਤੇ ਪਲਵਿੰਦਰ ਸਿੰਘ ਲਖਾਰੀ ਪੁੱਤਰ ਕੁਲਦੀਪ ਸਿੰਘ ਵਾਸੀ ਬੱਧਨੀ ਕਲਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਸੀਆਈਏ ਸਟਾਫ ਦੇ ਸਹਾਇਕ ਥਾਣੇਦਾਰ ਮਲਕੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਣੇ ਗਸ਼ਤ ਦੌਰਾਨ ਬੁੱਕਣ ਵਾਲਾ ਰੋਡ ‘ਤੇ ਨਿਰਮਲ ਸਿੰਘ ਉਰਫ ਨਿੰਮਾ ਪੁੱਤਰ ਬਿੰਦਰ ਸਿੰਘ ਵਾਸੀ ਮਹੁੱਲਾ ਬੇਰੀਆਂ ਨੂੰ ਕਾਬੂ ਕਰ ਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਥਾਣਾ ਨਿਹਾਲ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਮੰਗਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਦਾਣਾ ਮੰਡੀ ਦੇ ਕੋਲ ਮਨਪ੍ਰੀਤ ਸਿੰਘ ਉਰਫ ਮਨੀ ਪੁੱਤਰ ਰਾਜਬੀਰ ਸਿੰਘ ਵਾਸੀ ਨਿਹਾਲ ਸਿੰਘ ਵਾਲਾ ਨੂੰ ਕਾਬੂ ਕਰ ਕੇ ਉਸ ਕੋਲੋਂ ਨਸ਼ੇ ਦੇ ਤੌਰ ‘ਤੇ ਇਸਤੇਮਾਲ ਹੋਣ ਵਾਲੀ ਦਵਾਈ ਦੀਆਂ 320 ਗੋਲ਼ੀਆਂ ਬਰਾਮਦ ਕੀਤੀਆਂ ਗਈਆਂ ਹਨ।
ਸੀਆਈਏ ਸਟਾਫ ਦੇ ਹੌਲਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਗਸ਼ਤ ਦੇ ਦੌਰਾਨ ਪਿੰਡ ਬੀੜ ਰਾਊਕੇ ਵਿਖੇ ਬਲਵਿੰਦਰ ਸਿੰਘ ਉਰਫ ਨਿੱਕਾਂ ਪੁੱਤਰ ਜਗਤਾਰ ਸਿੰਘ ਵਾਸੀ ਬੀੜ ਰਾਊਕੇ ਨੂੰ ਕਾਬੂ ਕਰ ਕੇ ਉਸ ਕੋਲੋਂ 200 ਕਿਲੋਗ੍ਰਾਮ ਲਾਹਣ ਬਰਾਮਦ ਕੀਤੀ ਗਈ ਹੈ।
ਥਾਣਾ ਧਰਮਕੋਟ ਦੇ ਹੌਲਦਾਰ ਇਕਬਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਭੋਏਪੁਰ ਵਿਖੇ ਗੁਰਦੇਵ ਸਿੰਘ ਉਰਫ ਬਿੱਲੂ ਪੁੱਤਰ ਅਜੀਤ ਸਿੰਘ ਵਾਸੀ ਪਿੰਡ ਭੋਏਪੁਰ ਨੂੰ ਕਾਬੂ ਕਰ ਕੇ ਉਸ ਕੋਲੋ 50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ।

 

Leave a Reply

Your email address will not be published. Required fields are marked *