100 ਪੁਲਿਸ ਕਰਮੀਆਂ ਦੀਆਂ ਟੀਮਾਂ ਵੱਲੋਂ ਸ਼ੱਕੀ ਸਥਾਨਾਂ ਦੀ ਚੈਕਿੰਗ
ਕਿਹਾ! ਨਸ਼ਿਆਂ ਸਬੰਧੀ ਜਾਣਕਾਰੀ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ ਜਾਂ ਸੇਫ ਪੰਜਾਬ ਹੈਲਪਲਾਈਨ ਉਪਰ ਕਰੋ ਸਾਂਝੀ
ਮੋਗਾ, 10 ਨਵੰਬਰ ਜਗਰਾਜ ਸਿੰਘ ਗਿੱਲ
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪਰੇਸ਼ਨ (ਕਾਸੋ) ਅਭਿਆਨ ਜਾਰੀ ਹੈ।
ਇਸ ਮੁਹਿੰਮ ਤਹਿਤ ਅੱਜ ਸ਼੍ਰੀ ਸ਼ਿਵ ਕੁਮਾਰ ਵਰਮਾ, ਏ.ਡੀ.ਜੀ.ਪੀ. (ਇੰਟਰਨਲ ਸਕਿਉਰਿਟੀ) ਪੰਜਾਬ ਅਤੇ ਸ਼੍ਰੀ ਅਜੈ ਗਾਂਧੀ ਐਸ.ਐਸ.ਪੀ. ਮੋਗਾ ਦੀ ਯੋਗ ਅਗਵਾਈ ਹੇਠ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਥਾਣਾ ਸਿਟੀ ਸਾਊਥ ਮੋਗਾ ਦੇ ਹਦੂਦ ਵਿੱਚ ਆਉਣ ਵਾਲੇ ਡਰੱਗ ਹਾਟਸਪਾਟ ਅਤੇ ਹੋਰ ਸ਼ੱਕੀ ਥਾਵਾਂ ਉੱਤੇ ਵਿਸ਼ੇਸ਼ ਸਰਚ ਅਪਰੇਸ਼ਨ ਚਲਾਇਆ ਗਿਆ। ਇਸ ਕਾਰਵਾਈ ਦੌਰਾਨ ਲਗਭਗ 100 ਪੁਲਿਸ ਕਰਮਚਾਰੀਆਂ ਦੀਆਂ ਵੱਖ-ਵੱਖ ਟੀਮਾਂ ਵੱਲੋਂ ਖੇਤਰ ਵਿੱਚ ਕਾਸੋ ਅਪਰੇਸ਼ਨ ਹੇਠ ਚੈਕਿੰਗ ਕੀਤੀ ਗਈ। ਇਸ ਦੌਰਾਨ 46 ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਅਸਥਾਨਾਂ ਦੀ ਤਲਾਸ਼ੀ ਲਈ ਗਈ ਤੇ 32 ਦੇ ਕਰੀਬ ਸ਼ੱਕੀ ਵਾਹਨ ਵੀ ਚੈਕ ਕੀਤੇ ਗਏ। ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ ਜਾਰੀ ਹੈ।
ਏ.ਡੀ.ਜੀ.ਪੀ. (ਇੰਟਰਨਲ ਸਕਿਉਰਿਟੀ) ਪੰਜਾਬ ਸ਼੍ਰੀ ਸ਼ਿਵ ਕੁਮਾਰ ਵਰਮਾ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਨਸ਼ਾ-ਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਪੁਲਿਸ ਵਿਭਾਗ ਨੂੰ ਸਹਿਯੋਗ ਕਰਨ। ਜੇ ਕਿਸੇ ਵਿਅਕਤੀ ਕੋਲ ਨਸ਼ਾ ਵੇਚਣ ਜਾਂ ਖਰੀਦਣ ਸੰਬੰਧੀ ਕੋਈ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 97791-00200 ‘ਤੇ ਸੂਚਿਤ ਕਰ ਸਕਦਾ ਹੈ। ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ। ਮੋਗਾ ਪੁਲਿਸ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਸਖ਼ਤ ਕਾਰਵਾਈਆਂ ਜਾਰੀ ਰਹਿਣਗੀਆਂ। ਉਹਨਾਂ ਇਸ ਕਾਰਵਾਈ ਵਿੱਚ ਸ਼ਾਮਲ ਸਾਰੇ ਪੁਲਿਸ ਕਰਮਚਾਰੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਅਪ੍ਰੇਸ਼ਨ ਸ਼ਾਂਤੀ, ਅਮਨ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਸਾਡੀ ਪੂਰੀ ਸਮਰਪਿਤਤਾ ਦਾ ਪ੍ਰਤੀਕ ਹੈ।
ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਅਤੇ ਸਮਾਜਕ ਬੁਰਾਈਆਂ ਦੇ ਖ਼ਾਤਮੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।





Leave a Reply