ਬਿਲਾਸਪੁਰ 4 ਜੂਨ (ਮਿੰਟੂ ਖੁਰਮੀ ਕੁਲਦੀਪ ਗੋਹਲ )ਜ਼ਿਲ੍ਹਾ ਪੁਲਿਸ ਮੁਖੀ ਐੱਸਐੱਸਪੀ ਹਰਮਨਬੀਰ ਸਿੰਘ ਗਿੱਲ ਵੱਲੋਂ ਕਰੋਨਾ ਵਾਇਰਸ ਨੂੰ ਖ਼ਤਮ ਕਰਨ ਲਈ ਸ਼ੁਰੂ ਕੀਤੇ ਮਿਸ਼ਨ ਫ਼ਤਹਿ ਲੋਕਾਂ ਦੇ ਸਹਿਯੋਗ ਨਾਲ ਕੀਤਾ ਜਾਵੇਗਾ ਬਿਲਾਸਪੁਰ ਚੌਕੀ ਇੰਚਾਰਜ ਬਲਵੀਰ ਸਿੰਘ ਨੇ ਕਿਹਾ ਕਿ ਕਰੋਨਾ ਵਾਇਰਸ ਜਾਨਲੇਵਾ ਵਾਇਰਸ ਅਤੇ ਹਰ ਵਿਅਕਤੀ ਕਰੋਨਾ ਵਾਇਰਸ ਨੂੰ ਖਤਮ ਕਰਨ ਚ ਸਹਿਯੋਗ ਦੇਵੇ ਤਾਂ ਆਸਾਨੀ ਨਾਲ ਕਰੋਨਾ ਦੀ ਜੰਗ ਜਿੱਤੀ ਜਾ ਸਕਦੀ ਹੈ ਹੈ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਤਾਲਾਬੰਦੀ ਹਟਾ ਦਿੱਤੀ ਗਈ ਹੈ, ਜਿਸ ਕਾਰਨ ਬਾਜ਼ਾਰ ਖੁੱਲ੍ਹ ਗਏ ਹਨ। ਲੋਕ ਆਪਣੇ ਕੰਮਾਂ ਤੇ ਘਰੋਂ ਬਾਹਰ ਆ ਰਹੇ ਹਨ ਉਨ੍ਹਾਂ ਕਿਹਾ ਕਿ ਹਰ ਆਦਮੀ ਦੀ ਜ਼ਿੰਮੇਵਾਰੀ ਪਹਿਲਾਂ ਨਾਲੋਂ ਵੱਧ ਜਾਂਦੀ ਹੈ ਕਰੋਨਾ ਤੋਂ ਬਚਣ ਲਈ ਹਰ ਆਦਮੀ ਦਾ ਫਰਜ਼ ਬਣਦਾ ਹੈ ਕਿ ਮਾਸਕ ਪਾ ਕੇ ਕੰਮ ਕਰੇ ਚੌਕੀ ਇੰਚਾਰਜ ਬਿਲਾਸਪੁਰ ਬਲਵੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਾਜ਼ਮੀ ਕੀਤਾ ਗਿਆ ਤੇ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਪਾਇਆ ਜਾਵੇ ਅਤੇ ਜਨਤਕ ਥਾਂ ਤੇ ਥੁੱਕਣ ਦੀ ਮਨਾਹੀ ਹੈ ਅਤੇ ਜਨਤਕ ਥਾਂ ਤੇ ਜੇ ਕਿਸੇ ਦੇ ਮਾਸਕ ਨਹੀਂ ਪਾਇਆ ਤਾਂ 500 ਰੁਪਏ ਜੁਰਮਾਨਾ ਕੀਤਾ ਜਾਵੇਗਾ ਅਤੇ ਜਨਤਕ ਥਾਂ ਤੇ ਚੁੱਕਣ ਵਾਲੇ ਨੂੰ ਵੀ 500 ਰੁਪਏ ਜੁਰਮਾਨਾ ਕੀਤਾ ਜਾਵੇਗਾ ਇਕਾਂਤਵਾਸ ਦੀ ਉਲੰਘਣਾ ਕਰਨ ਵਾਲਿਆਂ ਨੂੰ 2000 ਹਜ਼ਾਰ ਰੁਪਏ ਜੁਰਮਾਨਾ ਕੀਤਾ ਜਾਵੇਗਾ, ਇਸ ਹੁਕਮ ਦੀ ਉਲੰਘਣਾ ਕਰਨ ਵਾਲੇ ਬੱਸ ਮਾਲਕਾਂ ਨੂੰ 3000 ਰੁਪਏ ਜੁਰਮਾਨਾ ਕਾਰ ਵਾਲਿਆਂ ਮਾਲਕਾਂ ਨੂੰ 2000 ਰੁਪਏ ਜੁਰਮਾਨਾ ਮੋਟਰਸਾਈਕਲ ਨੂੰ 500 ਰੁਪਏ ਜੁਰਮਾਨਾ ਕੀਤਾ ਜਾਵੇਗਾ ਇਨ੍ਹਾਂ ਹੁਕਮਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਬਿਲਾਸਪੁਰ ਚੌਕੀ ਇੰਚਾਰਜ ਬਲਵੀਰ ਸਿੰਘ, ਅਤੇ ਪੁਲਿਸ ਪਾਰਟੀ ਨੇ ਕਰੋਨਾ ਵਾਇਰਸ ਕਰਕੇ ਜਿਨ੍ਹਾਂ ਦੇ ਮਾਸਕ ਨਹੀਂ ਲਏ ਸਨ ਉਨ੍ਹਾਂ ਦੇ ਚਲਾਨ ਕੱਟੇ ਗਏ ਅਤੇ ਗੱਡੀਆਂ ਰੋਕ ਕੇ ਚੈਕਿੰਗ ਕੀਤੀ ਗਈ
ਕਰੋਨਾ ਵਾਇਰਸ ਨੂੰ ਖ਼ਤਮ ਕਰਨ ਲਈ ਸ਼ੁਰੂ ਕੀਤੇ ਮਿਸ਼ਨ ਫ਼ਤਹਿ ਲੋਕਾਂ ਦੇ ਸਹਿਯੋਗ ਨਾਲ ਕੀਤਾ ਜਾਵੇਗਾ ਬਿਲਾਸਪੁਰ ਚੌਕੀ ਇੰਚਾਰਜ














Leave a Reply