ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਨਹੀਂ ਬਖਸ਼ਿਆ ਜਾਵੇਗਾ/  ਐਸਐਚਓ ਅਮਨਦੀਪ ਸਿੰਘ 

ਫਤਿਹਗੜ੍ਹ ਪੰਜਤੂਰ  (ਸਤਿਨਾਮ ਦਾਨੇ ਵਾਲੀਆ)

ਥਾਣਾ ਫਤਿਹਗੜ੍ਹ ਪੰਜਤੂਰ ਦੇ ਮੁਖੀ ਗੁਲਜਿੰਦਰ ਪਾਲ ਸਿੰਘ ਸੇਖੋਂ ਦੀ ਬਦਲੀ ਹੋ ਜਾਣ ਤੋਂ ਉਪਰੰਤ ਸਪੈਸ਼ਲ ਬ੍ਰਾਂਚ ਮੋਗਾ ਤੋਂ ਬਦਲ ਕੇ ਆਏ ਐਸਐਚਓ ਅਮਨਦੀਪ ਸਿੰਘ ਨੇ 24.6.20 ਨੂੰ ਥਾਣਾ ਮੁਖੀ ਫਤਿਹਗੜ੍ਹ ਪੰਜਤੂਰ ਦਾ ਚਾਰਜ ਸੰਭਾਲ ਲਿਆ ਹੈ ਇਸ ਮੌਕੇ ਉਨ੍ਹਾਂ ਵਿਸ਼ੇਸ਼ ਗੱਲਬਾਤ ਕਰਦੇ ਪ੍ਰੇਸ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਥਾਣਾ ਫਤਿਹਗੜ੍ਹ ਪੰਜਤੁੂਰ ਨਾਲ ਲੱਗਦੇ ਸਾਰੇ ਪਿੰਡਾਂ ਤੇ ਕਸਬਿਆਂ ਦੀਆਂ  ਸਮੱਸਿਆਵਾਂ ਵੱਲ ਪਹਿਲ ਦੇ ਆਧਾਰ ਤੇ ਧਿਆਨ ਦਿੱਤਾ ਜਾਵੇਗਾ ਤੇ ਕਾਨੂੰਨ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਅਤੇ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਵਿਰੋਧ ਵਿੰਡੀ ਮੁਹਿਮ ਦੇ ਚਲਦਿਆਂ ਕਿਸੇ ਨੂੰ ਨਹੀਂ ਬਖ਼ਸ਼ਿਆ ਜਾਵੇਗਾ ਤੇ ਇਸ ਸਬੰਧੀ ਹਰ ਪਿੰਡ ਵਿੱਚ  ਲੋਕਾਂ ਨੂੰ ਜਾਗਰਿਤ ਕੀਤਾ ਜਾਵੇਗਾ ਉਨ੍ਹਾਂ ਇਹ ਵੀ ਕਿਹਾ ਹੈ ਕਿ ਕਰੋਨਾ ਵਰਗੀ ਭਿਆਨਕ ਬਿਮਾਰੀ ਤੋਂ ਬਚਣ ਲਈ ਹਰ ਇੱਕ ਨੂੰ ਪ੍ਰਸ਼ਾਸਨ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਦੀ ਪਾਲਣਾ ਕਰਨੀ ਹੋਵੇਗੀ ਜੇਕਰ ਕੋਈ ਇਸ ਵਿੱਚ ਕੁਤਾਹੀ ਵਰਤਦਾ ਹੈ ਤਾਂ ਉਸ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ  ਉਨ੍ਹਾਂ ਕਿਹਾ ਕਿ ਇਲਾਕੇ ਦੇ ਲੋਕ ਵੀ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਤਾਂ ਜੋ ਕਿ ਗਲਤ ਅਨਸਰਾਂ ਨੂੰ ਨੱਥ ਪਾਈ ਜਾ ਸਕੇ

Leave a Reply

Your email address will not be published. Required fields are marked *