ਕਿਹਾ! ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਝੋਨਾ ਕੱਟਣ ਦੀ ਮਨਾਹੀ, ਸੁਪਰ ਐਸ.ਐਮ.ਐਸ. ਤੋਂ ਬਿਨ੍ਹਾਂ ਨਾ ਚਲਾਈ ਜਾਵੇ ਕੰਬਾਇਨ
ਮੋਗਾ 09 ਅਕਤੂਬਰ (ਜਗਰਾਜ ਸਿੰਘ ਗਿੱਲ)
ਪਿਛਲੇ ਦਿਨੀ ਜ਼ਿਲ੍ਹਾ ਮੋਗਾ ਵਿਚ ਭਾਰੀ ਵਰਖਾ ਹੋਈ ਹੈ ਜਿਸ ਕਾਰਨ ਝੋਨੇ ਦੀ ਫ਼ਸਲ ਵਿਚ ਨਮੀ ਦੀ ਮਾਤਰਾ ਵੱਧ ਗਈ ਹੈ ਅਤੇ ਖੇਤਾਂ ਵਿੱਚ ਪਾਣੀ ਖੜ੍ਹ ਗਿਆ ਹੈ। ਕਿਸਾਨ ਇਸ ਗੱਲ ਦਾ ਵਿਸ਼ੇਸ਼ ਧਿਆਨ ਰੱਖਣ ਕਿ ਝੋਨੇ ਦੀ ਫ਼ਸਲ ਨੂੰ ਪੂਰੀ ਤਰ੍ਹਾਂ ਸੁੱਕਣ ਉਪਰੰਤ ਹੀ ਕੱਟਣ ਤਾਂ ਜੋ ਮੰਡੀਆਂ ਵਿਚ ਕਿਸਾਨਾਂ ਦੀ ਖੱਜਲ-ਖੁਆਰੀ ਨਾ ਹੋਵੇ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਕਿਹਾ ਕਿ ਮੰਡੀਆਂ ਵਿੱਚ ਸਿਰਫ 17 ਫੀਸਦੀ ਜਾਂ ਇਸ ਤੋਂ ਘੱਟ ਨਮੀ ਵਾਲੇ ਝੋਨੇ ਦੀ ਫਸਲ ਹੀ ਖਰੀਦੀ ਜਾਣੀ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਮੋਗਾ ਅੰਦਰ ਸੁਪਰ ਸਟਰਾਅ ਮੈਨੇਜਮੈਟ ਸਿਸਟਮ (ਸੁਪਰ ਐਸ.ਐਮ.ਐਸ.) ਤੋ ਬਿਨ੍ਹਾਂ ਕੋਈ ਵੀ ਕੰਬਾਇਲ ਨਾ ਚਲਾਈ ਜਾਵੇ, ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ਤੇ ਪਾਬੰਦੀ ਦੇ ਆਦੇਸ਼ਾਂ ਦੀ ਵੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।
ਜਿਕਰਯੋਗ ਹੈ ਕਿ ਸੁਪਰ ਐਸ.ਐਮ.ਐਸ. ਕੰਬਾਈਨ ਨਾਲ ਜੁੜਿਆ ਅਜਿਹਾ ਯੰਤਰ ਹੈ ਜਿਹੜਾ ਕਿ ਝੋਨੇ ਦੀ ਕਟਾਈ ਤੋਂ ਬਾਅਦ ਕੰਬਾਈਨ ਵਿੱਚੋਂ ਨਿਕਲਣ ਵਾਲੀ ਪਰਾਲੀ ਨੂੰ ਬਿਲਕੁਲ ਛੋਟੇ ਛੋਟੇ ਟੁਕੜਿਆਂ ਵਿੱਚ ਕੱਟ ਦਿੰਦਾ ਹੈ ਜਿਸ ਨਾਲ ਇਹ ਪਰਾਲੀ ਖੇਤ ਵਿੱਚ ਹੀ ਆਸਾਨੀ ਨਾਲ ਗਲ ਜਾਂਦੀ ਹੈ ਅਤੇ ਇਸਨੂੰ ਅੱਗ ਲਗਾਉਣ ਦੀ ਜਰੂਰਤ ਨਹੀਂ ਰਹਿੰਦੀ। ਪਰਾਲੀ ਨੂੰ ਅੱਗ ਲਗਾਉਣ ਤੋਂ ਨਿਜਾਤ ਪਾਉਣ ਲਈ ਇਹ ਸਿਸਟਮ ਬਹੁਤ ਹੀ ਕਾਰਗਰ ਹੈ।
Leave a Reply