ਕੁਲਵੰਤ ਸਿੰਘ ਨੇ ਮੋਗਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਕਿਹਾ! ਜ਼ਿਲ੍ਹਾ ਮੋਗਾ ਦੇ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਬਿਹਤਰ ਪ੍ਰਸ਼ਾਸ਼ਨ ਲਈ ਲੋਕ ਸਹਿਯੋਗ ਕਰਨ

ਮੋਗਾ, 3 ਅਪ੍ਰੈਲ (ਜਗਰਾਜ ਸਿੰਘ ਗਿੱਲ, ਗੁਰਪ੍ਰਸਾਦ ਸਿੱਧੂ) – ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ਤਹਿਤ ਸ੍ਰ ਕੁਲਵੰਤ ਸਿੰਘ ਨੂੰ ਜ਼ਿਲ੍ਹਾ ਮੋਗਾ ਦਾ ਡਿਪਟੀ ਕਮਿਸ਼ਨਰ ਲਗਾਇਆ ਗਿਆ ਹੈ। ਉਹਨਾਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ।
ਦੱਸਣਯੋਗ ਹੈ ਕਿ ਸ੍ਰ ਕੁਲਵੰਤ ਸਿੰਘ 2012 ਬੈਚ ਦੇ ਆਈ ਏ ਐਸ ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਡਿਪਟੀ ਕਮਿਸ਼ਨਰ ਤਰਨਤਾਰਨ ਲੱਗੇ ਹੋਏ ਸਨ। ਇਸ ਤੋਂ ਇਲਾਵਾ ਉਹਨਾਂ ਨੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ, ਵਧੀਕ ਡਿਪਟੀ ਕਮਿਸ਼ਨਰ ਜਲੰਧਰ, ਪਠਾਨਕੋਟ, ਸ਼੍ਰੀ ਮੁਕਤਸਰ ਸਾਹਿਬ, ਐੱਸ ਡੀ ਐੱਮ ਤਲਵੰਡੀ ਸਾਬੋ ਅਤੇ ਨਕੋਦਰ ਸਮੇਤ ਪੰਜਾਬ ਸਰਕਾਰ ਦੇ ਵੱਖ ਵੱਖ ਅਹੁਦਿਆਂ ਉੱਤੇ ਆਪਣੀਆਂ ਸੇਵਾਵਾਂ ਦਿੱਤੀਆਂ ਹਨ। ਅੱਜ ਉਹਨਾਂ ਅਹੁਦਾ ਸੰਭਾਲਣ ਮੌਕੇ ਚੁਣਵੇਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕਣਕ ਦੀ ਖਰੀਦ ਦੇ ਚੱਲਦਿਆਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ।
ਸ੍ਰ ਕੁਲਵੰਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ ਪਰ ਆਮਦ ਹਲੇ ਨਾਮਾਤਰ ਹੈ। ਇਸ ਕੰਮ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਕਿਸਾਨ ਅਤੇ ਹੋਰ ਧਿਰਾਂ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ। ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਹਾਲ ਵਿੱਚ ਕਣਕ ਦੇ ਨਾੜ ਨੂੰ ਨਾ ਸਾੜਨ।
ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨ ਹਿੱਤ ਸੇਵਾਵਾਂ ਤੈਅ ਸਮਾਂ ਸੀਮਾ ਵਿਚ ਦਿੱਤੀਆਂ ਜਾਣ। ਹਰ ਤਰ੍ਹਾਂ ਦੇ ਦਬਾਅ ਤੋਂ ਮੁਕਤ ਹੋ ਕੇ ਕੰਮ ਕੀਤਾ ਜਾਵੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਤੇ ਸਰਕਾਰੀ ਕੰਮਾਂ ਕਾਰਾਂ ਵਿਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ ਨਾਲ ਜ਼ਿਲ੍ਹਾ ਮੋਗਾ ਵਾਸੀਆਂ ਨੂੰ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਦੇਣਾ ਉਹਨਾਂ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਰਹੇਗੀ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਮੋਗਾ ਦੇ ਵਿਕਾਸ ਅਤੇ ਹੋਰ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਸ੍ਰ ਗੁਲਨੀਤ ਸਿੰਘ ਖੁਰਾਣਾ, ਸ੍ਰ ਹਰਚਰਨ ਸਿੰਘ ਵਧੀਕ ਡਿਪਟੀ ਕਮਿਸ਼ਨਰ), ਸ੍ਰ ਸਤਵੰਤ ਸਿੰਘ ਐੱਸ ਡੀ ਐੱਮ ਮੋਗਾ ਅਤੇ ਹੋਰ ਹਾਜ਼ਰ ਸਨ।

Go back

Your message has been sent

Warning
Warning
Warning
Warning

Warning.

Leave a Reply

Your email address will not be published. Required fields are marked *