ਡਿਪਟੀ ਕਮਿਸ਼ਨਰ ਮੋਗਾ ਨੇ ਵੀ ਵੀ ਪੈਟ ਮਸ਼ੀਨਾਂ ਬਾਰੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

 

ਵਿਧਾਨ ਸਭਾ ਚੋਣਾਂ-2022-

ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਲਈ ਜਾਗਰੂਕ ਵੋਟਰਾਂ ਦਾ ਸਹਿਯੋਗ ਜ਼ਰੂਰੀ- ਜ਼ਿਲ੍ਹਾ ਚੋਣ ਅਫ਼ਸਰ

ਬਿਜਲਈ ਵੋਟਿੰਗ ਮਸ਼ੀਨ ਨਾਲ ਛੇੜਛਾੜ ਸੰਭਵ ਨਹੀਂ

-ਵੱਖ-ਵੱਖ ਵੋਟਰ ਧਿਰਾਂ ਨੂੰ ਚੋਣ ਪ੍ਰਕਿਰਿਆ ਵਿੱਚ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ

ਮੋਗਾ, 30 ਨਵੰਬਰ

(ਜਗਰਾਜ ਸਿੰਘ ਗਿੱਲ ਮਨਪ੍ਰੀਤ ਮੋਗਾ) 

ਜ਼ਿਲ੍ਹਾ ਮੋਗਾ ਦੇ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਹਰੀਸ਼ ਨਈਅਰ ਨੇ ਜ਼ਿਲ੍ਹਾ ਮੋਗਾ ਦੀਆਂ ਵੱਖ-ਵੱਖ ਵੋਟਰ ਧਿਰਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ-2022 ਵਿੱਚ ਉਤਸ਼ਾਹ ਨਾਲ ਭਾਗ ਲੈਣ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਇਹ ਚੋਣਾਂ ਨੂੰ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਨੇਪਰੇ ਚਾੜਨ ਲਈ ਜਾਗਰੂਕ ਵੋਟਰਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਹ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਵੀ ਵੀ ਪੈਟ ਮਸ਼ੀਨਾਂ ਬਾਰੇ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰ ਰਹੇ ਸਨ।

ਉਹਨਾਂ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਹਰ ਵਾਰ ਦੀ ਤਰ੍ਹਾਂ ਇਹਨਾਂ ਚੋਣਾਂ ਨੂੰ ਵੀ ਪੂਰਨ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਨੇਪਰੇ ਚਾਣਨ ਲਈ ਦ੍ਰਿੜ ਸੰਕਲਪ ਹੈ ਪਰ ਇਹ ਜਾਗਰੂਕ ਵੋਟਰਾਂ ਦੇ ਸਹਿਯੋਗ ਤੋਂ ਬਿਨਾ ਸੰਭਵ ਨਹੀਂ ਹੈ। ਉਹਨਾਂ ਕਿਹਾ ਕਿ ਆਗਾਮੀ ਚੋਣਾਂ ਵਿੱਚ ਜ਼ਿਲ੍ਹੇ ਦੇ 7.5 ਲੱਖ ਤੋਂ ਵਧੇਰੇ ਵੋਟਰ ਭਾਗ ਲੈਣਗੇ, ਜਿਹਨਾਂ ਵਿੱਚ ਵੱਡੀ ਗਿਣਤੀ ਵਿੱਚ ਲੇਬਰ, ਐੱਨ. ਆਰ. ਆਈ., ਤੀਜਾ ਲਿੰਗ, ਅਪਾਹਜ਼ ਵਰਗ ਆਦਿ ਸ਼ਾਮਿਲ ਹਨ। ਆਮ ਦੇਖਣ ਵਿੱਚ ਆਉਂਦਾ ਹੈ ਕਿ ਇਹ ਵੋਟਰ ਜਾਂ ਤਾਂ ਵੋਟ ਪਾ ਨਹੀਂ ਸਕਦੇ ਜਾਂ ਫਿਰ ਇਹ ਵੋਟ ਪਾਉਣਾ ਜ਼ਰੂਰੀ ਨਹੀਂ ਸਮਝਦੇ। ਉਨ•ਾਂ ਕਿਹਾ ਕਿ ਹਰੇਕ ਚੋਣ ਵਿੱਚ ਇੱਕ-ਇੱਕ ਵੋਟ ਮਹੱਤਵਪੂਰਨ ਹੁੰਦੀ ਹੈ, ਜਿਸ ਕਰਕੇ ਸਾਨੂੰ ਆਪਣੀ ਵੋਟ ਦਾ ਜ਼ਰੂਰ ਇਸਤੇਮਾਲ ਕਰਨਾ ਚਾਹੀਦਾ ਹੈ। ਉਨ•ਾਂ ਕਿਹਾ ਕਿ ਕੁਝ ਲੋਕਾਂ ਦੀ ਧਾਰਨਾ ਹੁੰਦੀ ਹੈ ਕਿ ਬਿਜਲਈ ਵੋਟਿੰਗ ਮਸ਼ੀਨ ਨਾਲ ਛੇੜਛਾਣ ਹੋ ਸਕਦੀ ਹੈ ਪਰ ਇਹ ਸੱਚਾਈ ਨਹੀਂ। ਉਨ•ਾਂ ਕਿਹਾ ਕਿ ਇਸ ਮਸ਼ੀਨ ਵਿੱਚ ਅਜਿਹਾ ਕੋਈ ਵੀ ਉਪਕਰਨ ਨਹੀਂ ਲੱਗਾ ਹੋਇਆ, ਜੋ ਕਿ ਹੈਕ ਆਦਿ ਕੀਤਾ ਜਾ ਸਕੇ।

ਉਹਨਾਂ ਨੇ ਕਿਹਾ ਕਿ ਇਸ ਵਾਰ ਨਵੇਂ ਵੋਟਰਾਂ ਵਿੱਚ ਭਾਰੀ ਉਤਸ਼ਾਹ ਹੈ, ਇਸੇ ਕਰਕੇ ਹੀ ਇਸ ਵਾਰ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੇ ਆਪਣੀ ਵੋਟਰ ਵਜੋਂ ਰਜਿਸਟਰੇਸ਼ਨ ਕਰਵਾਈ ਹੈ। ਉਨ•ਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਵੋਟ ਪ੍ਰਤੀਸ਼ਤ ਵਧਾਉਣ ਲਈ ਇਸ ਵਾਰ ਨਵੇਂ, ਦਿਵਿਆਂਗ, ਔਰਤ, ਪ੍ਰਵਾਸੀ ਪੰਜਾਬੀ ਅਤੇ ਆਸਾਨੀ ਨਾਲ ਪ੍ਰਭਾਵਿਤ ਕੀਤੇ ਜਾ ਸਕਣ ਵਾਲੇ ਵੋਟਰਾਂ ਨੂੰ ਜਾਗਰੂਕ ਕਰਨ ‘ਤੇ ਵਧੇਰੇ ਜ਼ੋਰ ਦਿੱਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਇਹ ਵੈਨ ਅਗਲੇ ਦਿਨਾਂ ਦੌਰਾਨ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਵੋਟਰਾਂ ਨੂੰ ਵੀ ਵੀ ਪੈਟ ਮਸ਼ੀਨਾਂ ਬਾਰੇ ਜਾਗਰੂਕ ਕਰੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰ ਹਰਚਰਨ ਸਿੰਘ, ਮੋਗਾ ਦੇ ਚੋਣ ਰਜਿਸਟਰੇਸ਼ਨ ਅਫ਼ਸਰ ਸ੍ਰ ਸਤਵੰਤ ਸਿੰਘ, ਤਹਿਸੀਲਦਾਰ ਚੋਣ ਸ੍ਰ ਬਰਜਿੰਦਰ ਸਿੰਘ ਅਤੇ ਹੋਰ ਵੀ ਹਾਜ਼ਰ ਸਨ

Leave a Reply

Your email address will not be published. Required fields are marked *