ਮੋਗਾ 15 ਅਕਤੂਬਰ ਜਗਰਾਜ ਸਿੰਘ ਗਿੱਲ
ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਜੀ ਦੀ ਅਗਵਾਈ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਜ਼ਿਲ੍ਹਾ ਭਾਸ਼ਾ ਦਫ਼ਤਰ, ਮੋਗਾ ਵੱਲੋਂ ਬਾਲ ਗਿਆਨ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਵਧ-ਚੜ੍ਹ ਕੇ ਹਿੱਸਾ ਲਿਆ ਗਿਆ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਅਜੀਤਪਾਲ ਸਿੰਘ ਨੇ ਆਏ ਹੋਏ ਅਧਿਆਪਕਾਂ ਅਤੇ ਪ੍ਰਤੀਯੋਗੀਆਂ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਭਾਸ਼ਾ ਵਿਭਾਗ ਦੁਆਰਾ ਆਯੋਜਿਤ ਕੀਤੀ ਜਾਂਦੀ ਇਸ ਪ੍ਰਤੀਯੋਗਤਾ ਦਾ ਉਦੇਸ਼ ਵਿਦਿਆਰਥੀਆਂ ਅੰਦਰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਪ੍ਰਤੀ ਆਮ ਗਿਆਨ ਵਿਚ ਵਾਧਾ ਕਰਦਿਆਂ ਉਨ੍ਹਾਂ ਅੰਦਰ ਪੰਜਾਬ ਦੀ ਅਮੀਰ ਵਿਰਾਸਤ ਪ੍ਰਤੀ ਦਿਲਚਸਪੀ ਪੈਦਾ ਕਰਨਾ ਹੈ। ਇਸ ਮੌਕੇ ਵਿਦਿਆਰਥੀਆਂ ਦੇ ਤਿੰਨ ਵਰਗਾਂ ਵਿੱਚ ਬਾਲ ਗਿਆਨ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਮਿਡਲ, ਸੈਕੰਡਰੀ ਅਤੇ ਕਾਲਜ ਪੱਧਰ ਦੇ ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ। ਵਰਗ – ੳ ਮੁਕਾਬਲੇ ਵਿੱਚ ਅਵਨੀਤ ਕੌਰ ਸਰਕਾਰੀ ਕੰਨਿਆ ਹਾਈ ਸਕੂਲ, ਪੱਤੋ ਹੀਰਾ ਸਿੰਘ ਨੇ ਪਹਿਲਾ, ਹੁਸਨਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਜੀ. ਟੀ. ਬੀ. ਗੜ੍ਹ ਨੇ ਦੂਜਾ ਅਤੇ ਦਵਿੰਦਰਪਾਲ ਕੌਰ ਬਾਈ ਅਜਮੇਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਠੱਠੀ ਭਾਈ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਵਰਗ – ਅ ਮੁਕਾਬਲੇ ਵਿੱਚ ਗੁਰਪ੍ਰੀਤ ਕੌਰ ਸਰਕਾਰੀ ਹਾਈ ਸਕੂਲ, ਕੋਟਲਾ ਮਿਹਰ ਸਿੰਘ ਨੇ ਪਹਿਲਾ, ਹਰਪ੍ਰੀਤ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਚੰਦ ਪੁਰਾਣਾ ਨੇ ਦੂਜਾ ਅਤੇ ਨਵਜੋਤ ਕੌਰ ਸਰਕਾਰੀ ਕੰਨਿਆ ਹਾਈ ਸਕੂਲ, ਪੱਤੋ ਹੀਰਾ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਵਰਗ – ੲ ਮੁਕਾਬਲੇ ਵਿੱਚ ਹਰਮਨ ਕੌਰ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ ਕਾਲਜ, ਸੁਖਾਨੰਦ, ਮੋਗਾ ਨੇ ਪਹਿਲਾ, ਆਂਚਲ ਸ਼ੁਕਲਾ ਐੱਸ. ਡੀ. ਕਾਲਜ ਫਾਰ ਵਿਮੈੱਨ, ਮੋਗਾ ਨੇ ਦੂਜਾ ਅਤੇ ਪੂਜਾ ਐੱਸ. ਡੀ. ਕਾਲਜ ਫਾਰ ਵਿਮੈੱਨ, ਮੋਗਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ। ਮੰਚ
ਸੰਚਾਲਨ ਕਰ ਰਹੇ ਸ਼੍ਰੀ ਬਿਮਲ ਕੁਮਾਰ, ਖੋਜ ਅਫ਼ਸਰ ਨੇ ਦੱਸਿਆ
ਕਿ ਇਹ ਮੁਕਾਬਲੇ ਅਨੁਸ਼ਾਸਨ-ਬੱਧ ਢੰਗ ਨਾਲ ਪੂਰੀ ਪਾਰਦਰਸ਼ਤਾ ਨਾਲ ਕਰਵਾਏ ਗਏ ਅਤੇ ਸੀਨੀਅਰ ਸਹਾਇਕ ਸ. ਨਵਦੀਪ ਸਿੰਘ ਅਤੇ ਸ਼੍ਰੀ ਚਿਮਨ ਲਾਲ, ਕਲਰਕ ਦੀ ਅਗਵਾਈ ਵਿੱਚ ਮੌਕੇ ਉੱਪਰ ਹੀ ਨਤੀਜਾ ਤਿਆਰ ਕਰਕੇ ਐਲਾਨਿਆ ਗਿਆ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਅਜੀਤਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਭਾਸ਼ਾ ਵਿਭਾਗ, ਪੰਜਾਬ ਵੱਲੋਂ ਨਵੰਬਰ, 2025 ਦੌਰਾਨ ਮਨਾਏ ਜਾਣ ਵਾਲੇ ਪੰਜਾਬੀ ਮਾਹ ਦੇ ਸਮਾਗਮਾਂ ਦੀ ਲੜੀ ਅਧੀਨ ਰਾਜ ਪੱਧਰੀ ਕੁਇਜ਼ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਹਿੱਸਾ ਲੈਣਗੇ। ਇਸ ਮੌਕੇ ਜ਼ਿਲ੍ਹਾ ਭਾਸ਼ਾ ਦਫ਼ਤਰ, ਮੋਗਾ ਦੇ ਕਰਮਚਾਰੀ ਮੋਹਿਤ ਕੁਮਾਰ, ਸਾਹਿਲ ਕੁਮਾਰ ਅਤੇ ਵੱਖ-ਵੱਖ ਸਕੂਲਾਂ ਤੋਂ ਵਿਦਿਆਰਥੀਆਂ ਨਾਲ ਆਏ ਅਧਿਆਪਕ ਸਾਹਿਬਾਨ ਸ਼ਾਮਲ ਸਨ।
Leave a Reply