ਮੁੱਖ ਮੰਤਰੀ ਵੱਲੋਂ ਕਾਂਗਰਸੀ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਡਿੰਪਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਹਰਮਨ ਬੀਰ ਸਿੰਘ ਗਿੱਲ ਦੇ ਮਾਤਾ ਦੇ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਮੋਗਾ, 28 ਮਈ (ਜਗਰਾਜ ਸਿੰਘ ਗਿੱਲ, ਮਨਪ੍ਰੀਤ ਸਿੰਘ) 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖਡੂਰ ਸਾਹਿਬ ਤੋਂ ਕਾਂਗਰਸੀ ਲੋਕ ਸਭਾ ਮੈਂਬਰ ਜਸਬੀਰ ਸਿੰਘ ਗਿੱਲ ਡਿੰਪਾ ਅਤੇ ਮੋਗਾ ਦੇ ਜ਼ਿਲ੍ਹਾ ਪੁਲਿਸ ਮੁਖੀ ਸ੍ਰ ਹਰਮਨ ਬੀਰ ਸਿੰਘ ਗਿੱਲ ਦੇ ਮਾਤਾ ਸ੍ਰੀਮਤੀ ਸਤਵਿੰਦਰ ਕੌਰ ਗਿੱਲ ਦੇ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀਮਤੀ ਗਿੱਲ, ਜੋ 77 ਵਰ੍ਹਿਆਂ ਦੇ ਸਨ, ਦਾ ਬੀਤੀ ਰਾਤ ਗੁਰੂਗ੍ਰਾਮ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਲੰਬੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਤਿੰਨ ਪੁੱਤਰ ਛੱਡ ਗਏ।

ਜ਼ਿਕਰਯੋਗ ਹੈ ਕਿ ਸ੍ਰੀਮਤੀ ਸਤਵਿੰਦਰ ਕੌਰ ਗਿੱਲ ਬਿਆਸ ਤੋਂ ਵਿਧਾਇਕ ਰਹੇ ਸਵ. ਸੰਤ ਸਿੰਘ ਗਿੱਲ ਦੇ ਪਤਨੀ ਸਨ।

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ, ”ਆਪ ਜੀ ਦੇ ਮਾਤਾ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ ਜੋ ਕਿ ਬਹੁਤ ਦੁਖਦਾਈ ਤੇ ਅਸਹਿ ਸਦਮਾ ਹੈ।”

ਗਿੱਲ ਪਰਿਵਾਰ ਦੇ ਮੈਂਬਰਾਂ, ਸਾਕ-ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਵਾਹਿਗੁਰੂ ਅੱਗੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

Leave a Reply

Your email address will not be published. Required fields are marked *