ਮੋਗਾ ਵਿੱਚ ਅੱਜ ਇੱਕ ਟਰੱਕ ਡਰਾਈਵਰ ਦੀ ਅਣਗਹਿਲੀ ਨਾਲ ਹੋਈ ਇਕ ਔਰਤ ਦੀ ਮੌਤ

ਮੋਗਾ 26 ਮਈ (ਸਰਬਜੀਤ ਰੌਲੀ) ਨਜ਼ਦੀਕ ਪਿੰਡ ਤਲਵੰਡੀ ਭੰਗੇਰੀਆਂ ਵਿਖੇ ਉਸ ਵਕਤ ਇੱਕ ਭਿਆਨਕ ਹਾਦਸਾ ਵਾਪਰ ਗਿਆ ਜਦੋਂ ਮੋਗਾ ਤੋਂ ਆਪਣੀਆਂ ਬੈਲ ਗੱਡੀਆਂ ਤੇ ਸਵਾਰ ਹੋ ਕੇ ਬੈਲ ਗੱਡੀਆਂ ਵਾਲੇ ਕੋਟ ਇਸੇ ਖਾਂ ਨੂੰ ਜਾ ਰਹੇ ਸਨ ਜਦੋਂ ਮੋਗਾ ਨਜ਼ਦੀਕ ਪਿੰਡ ਤਲਵੰਡੀ ਭੰਗੇਰੀਆਂ ਕੋਲ ਪੁੱਜੇ ਤਾਂ ਪਿੱਛੇ ਤੋਂ ਆ ਰਹੇ ਟਰੱਕ ਨੇ ਗੱਡੀ ਵਿੱਚ ਟੱਕਰ ਮਾਰ ਦਿੱਤੀ ਟੱਕਰ ਏਨੀ  ਭਿਆਨਕ ਸੀ ਕਿ ਦੂਰ ਤੱਕ ਬੈਲ ਗੱਡੀ ਨੂੰ ਟਰੱਕ ਘੜੀਸਦਾ ਲੈ ਗਿਆ ਅਤੇ ਉੱਪਰ ਬੈਠੀ ਔਰਤ ਬੁਰੀ ਤਰ੍ਹਾਂ ਨਾਲ ਜ਼ਖ਼ਮੀ ਹੋ ਗਈ ਜਿਸ ਦੀ ਮੌਕੇ ਤੇ ਮੌਤ ਹੋ ਗਈ ਘਟਨਾ ਦਾ ਪਤਾ ਚੱਲਦਿਆਂ ਹੀ ਮੋਗਾ ਹਾਈਵੈ ਪਟਰੋਲੀਅਮ ਪੁਲਿਸ ਅਧਿਕਾਰੀ ਗੁਰਮੀਤ ਸਿੰਘ

ਆਪਣੀ ਪੁਲਿਸ ਪਾਰਟੀ ਨਾਲ ਪੁੱਜਿਆ ਜਿਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਇਸ ਮੌਕੇ ਤੇ ਜਾਂਚ ਅਧਿਕਾਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਮਿ੍ਤਕ ਔਰਤ ਦੀ ਡੈੱਡ ਬਾਡੀ ਨੂੰ ਸਿਵਲ ਹਸਪਤਾਲ ਮੋਗਾ ਦੇ ਮੋਚਰੀ ਵਿੱਚ ਭੇਜ ਦਿੱਤਾ ਪੋਸਟਮਾਰਟਮ ਕਰਨ ਉਪਰੰਤ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਏਗੀ ਉਨ੍ਹਾਂ ਕਿਹਾ ਕਿ ਉਕਤ ਟਰੱਕ ਦਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਹੈ ਜਿਸ ਦੀ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਬਿਆਨਾਂ ਤੇ ਟਰੱਕ ਡਰਾਈਵਰ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਜਿਸ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ ।

Leave a Reply

Your email address will not be published. Required fields are marked *