ਧਰਮਕੋਟ
(ਜਗਰਾਜ ਗਿੱਲ, ਰਿੱਕੀ ਕੈਲਵੀ)
ਅੱਜ ਧਰਮਕੋਟ ਦਾਣਾ ਮੰਡੀ ਵਿਖੇ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ ਵੱਲੋਂ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ ਗਈ ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸਾਨ ਨੂੰ ਮੰਡੀਆਂ ਵਿੱਚ ਰੁਲਣ ਨਹੀਂ ਦਿੱਤਾ ਜਾਵੇਗਾ ਕਿਸਾਨਾਂ ਦਾ ਇੱਕ ਇੱਕ ਦਾਣਾ ਖ਼ਰੀਦਿਆ ਜਾਵੇਗਾ ਅਤੇ ਖ਼ਰੀਦ ਸਬੰਧੀ ਪੂਰੇ ਪ੍ਰਬੰਧ ਕਰ ਲਏ ਗਏ ਹਨ 5 ਖਰੀਦ ਏਜੰਸੀਆਂ ਦੁਆਰਾ ਕੰਮ ਸ਼ੁਰੂ ਕੀਤਾ ਜਾ ਚੁੱਕਾ ਹੈ ਪਨਗ੍ਰੇਨ ਪਨਸਪ ਮਾਰਕਫੈੱਡ ਐੱਫਸੀਆਈ ਆਦਿ। ਕਿਸੇ ਨੂੰ ਵੀ ਕਿਸੇ ਤਰ੍ਹਾਂ ਦੀ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ ਅਗਰ ਕਿਸੇ ਨੂੰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਸ ਦਾ ਤੁਰੰਤ ਹੱਲ ਕੀਤਾ ਜਾਵੇਗਾ ਬਾਰਦਾਨੇ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਜਿਸ ਤਰ੍ਹਾਂ ਕੈਪਟਨ ਸਰਕਾਰ ਨੇ ਕਰੋਨਾ ਦੇ ਦੌਰਾਨ ਵੀ ਕਣਕ ਦੀ ਇੱਕ ਇੱਕ ਦਾਣੇ ਦੀ ਖਰੀਦ ਬਹੁਤ ਵਧੀਆ ਢੰਗ ਨਾਲ ਕੀਤੀ ਸੀ ਉਸੇ ਤਰ੍ਹਾਂ ਹੀ ਝੋਨੇ ਦੀ ਫ਼ਸਲ ਵੀ ਕਿਸਾਨਾਂ ਤੋਂ ਬਹੁਤ ਵਧੀਆ ਢੰਗ ਨਾਲ ਖ਼ਰੀਦ ਕੀਤੀ ਜਾਵੇਗੀ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਰੁਲਣ ਨਹੀਂ ਦਿੱਤਾ ਜਾਵੇਗਾ ਇਸ ਮੌਕੇ ਨਗਰ ਕੌਂਸਲ ਪ੍ਰਧਾਨ ਇੰਦਰਪ੍ਰੀਤ ਸਿੰਘ ਬੰਟੀ ਸੁਧੀਰ ਕੁਮਾਰ ਗੋਇਲ ਮਾਰਕੀਟ ਕਮੇਟੀ ਚੇਅਰਮੈਨ ਰਾਜਵੰਤ ਸਿੰਘ ਵਾਲੀਆਂ ਪਨਗਰੇਨ ਅਮਨ ਸਿੰਘ ਸਕੱਤਰ ਮਾਰਕੀਟ ਕਮੇਟੀ ਗੁਰਮੀਤ ਮਖੀਜਾ ਵਰਿੰਦਰ ਕੁਮਾਰ ਨੌਰੀਆ, ਨਵੀਨ ਨੌਰੀਆ, ਹਰਪ੍ਰੀਤ ਸਿੰਘ ਸਰਪੰਚ ਸ਼ੇਰੇਵਾਲਾ ਭਜਨ ਸਿੰਘ ਰਾਕੇਸ਼ ਨੌਰੀਆ , ਰਾਜਾ ਬੱਤਰਾ, ਅਸ਼ੋਕ ਖੁੱਲਰ, ਅਵਤਾਰ ਸਿੰਘ ਪੀਏ, ਆਦਿ ਹੋਰ ਵੀ ਹਾਜ਼ਰ ਸਨ ।













Leave a Reply