ਵਿਧਾਇਕ ਲੋਹਗੜ੍ਹ ਦੀ ਅਗਵਾਈ ਵਿੱਚ ਵੱਡਾ ਕਾਫ਼ਲਾ ਪਹੁੰਚਿਆ ਟਰੈਕਟਰਾ ਰਾਹੀਂ ਕਿਸਾਨ ਰੈਲੀ ਵਿੱਚ

ਧਰਮਕੋਟ

ਜਗਰਾਜ ਗਿੱਲ, ਰਿੱਕੀ ਕੈਲਵੀ

ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਆਰਡੀਨੈਸ ਵਿਰੁੱਧ ਕਾਂਗਰਸ ਪਾਰਟੀ ਵੱਲੋਂ ਖੇਤੀਬਾੜੀ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦੇ ਹੱਕ ਵਿੱਚ ਕੀਤੀ ਜਾ ਰਹੀ ਰੈਲੀ ਜੋ ਕੀ ਕਾਂਗਰਸ ਆਗੂ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਬੱਧਨੀ ਕਲਾਂ ਵਿਖੇ ਹੋ ਰਹੀ ਹੈ ਇਸ ਰੈਲੀ ਵਿੱਚ ਹਲਕਾ ਧਰਮਕੋਟ ਤੋਂ ਵਿਧਾਇਕ ਸੁਖਜੀਤ ਸਿੰਘ ਲੋਹਗੜ ਆਪ ਟਰੈਕਟਰ ਚਲਾ ਕੇ ਇਸ ਰੈਲੀ ਵਿੱਚ ਪਹੁੰਚੇ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਅੱਜ ਦੀ ਰੈਲੀ ਦਾ ਵਿਸ਼ਾਲ ਇਕੱਠ ਕੇਂਦਰ ਸਰਕਾਰ ਦੀਆਂ ਜੜ੍ਹਾਂ ਨੂੰ ਹਿਲਾ ਕੇ ਰੱਖ ਦੇਵੇਗਾ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੀ ਹੀ ਪਾਰਟੀ ਹੈ ਜੋ ਕਿ ਕਿਸਾਨਾਂ ਦੇ ਹੱਕ ਲਈ ਉਨ੍ਹਾਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ ਕੇਂਦਰ ਸਰਕਾਰ ਦੀ ਮਾੜੀ ਨੀਤੀ ਜੋ ਕਿ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਦੀ ਨੀਤੀ ਕਾਂਗਰਸ ਕਾਰਪੋਰੇਟ ਘਰਾਣਿਆਂ ਨੂੰ ਕਿਸਾਨਾਂ ਦੀ ਲੁੱਟ ਨਹੀਂ ਕਰਨ ਦੇਵੇਗੀ ਅਤੇ ਕੇਂਦਰ ਸਰਕਾਰ ਦੇ ਕਾਲੇ ਕਨੂੰਨ ਰੱਦ ਕਰਵਾ ਕੇ ਹੀ ਰਹੇਗੀ ਇਸ ਮੌਕੇ ਸੈਂਕੜਿਆਂ ਦੀ ਤਾਦਾਦ ਚ ਕਿਸਾਨ ਟਰੈਕਟਰਾਂ ਰਾਹੀਂ ਇਸ ਰੈਲੀ ਵਿੱਚ ਪਹੁੰਚੇ ਇਸ ਮੌਕੇ ਉਨ੍ਹਾਂ ਨਾਲ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਚੇਅਰਮੈਨ ਜਿਲ੍ਹਾ ਪ੍ਰੀਸ਼ਦ ਪ੍ਰੀਤਮ ਸਿੰਘ ਚੀਮਾ ਚੇਅਰਮੈਨ ਬਲਾਕ ਸੰਮਤੀ ਨਗਰ ਕੌਂਸਲ ਪ੍ਰਧਾਨ ਇੰਦਰਪ੍ਰੀਤ ਸਿੰਘ ਬੰਟੀ ਅਤੇ ਹੋਰ ਮੈਂਬਰ ਵੀ ਹਾਜ਼ਰ ਸਨ

Leave a Reply

Your email address will not be published. Required fields are marked *