ਸੜਕ ਸੁਰੱਖਿਆ ਹਫ਼ਤਾ” ਤਹਿਤ ਜਾਗਰੂਕਤਾ ਗਤੀਵਿਧੀਆਂ ਜ਼ੋਰਾਂ ‘ਤੇ

ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ ਦੇ ਵਿਦਿਆਰਥੀਆਂ ਵਿੱਚ ਫੈਲਾਈ ਟ੍ਰੈਫਿਕ ਨਿਯਮਾਂ ਦੀ ਜਾਗਰੂਕਤਾ-ਏ.ਐਸ.ਆਈ. ਕੇਵਲ ਸਿੰਘ

ਮੋਗਾ, 13 ਜਨਵਰੀ (ਜਗਰਾਜ ਸਿੰਘ ਗਿੱਲ)
ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰ. ਗੁਲਨੀਤ ਸਿੰਘ ਖੁਰਾਨਾ ਦੀ ਦੇਖ ਰੇਖ ਹੇਠ ”ਸੜਕ ਸੁਰੱਖਿਆ ਹਫ਼ਤਾ 2023” ਦੌਰਾਨ ਜ਼ਿਲ੍ਹੇ ਵਿੱਚ ਜਾਗਰੂਕਤਾ ਗਤੀਵਿਧੀਆਂ ਅਤੇ ਸਮਾਗਮ ਜੰਗੀ ਪੱਧਰ ਤੇ ਚਲਾਏ ਜਾ ਰਹੇ ਹਨ।ਨਿੱਤ ਦਿਨ ਵੱਖ ਵੱਖ ਥਾਵਾਂ ਉੱਪਰ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਇਹ ਜਾਗਰੂਕਤਾ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਏ.ਐਸ.ਆਈ. ਮੋਗਾ ਕੇਵਲ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਉਕਤ ਦੀ ਲਗਾਤਾਰਤਾ ਵਿੱਚ ਅੱਜ ਸੀਨੀਅਰ ਸੈਕੰਡਰੀ ਸਕੂਲ ਲੜਕੇ ਬਾਘਾਪੁਰਾਣਾ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਵਹੀਕਲਾਂ ਦੇ ਦਸਤਾਵੇਜ਼ ਪੂਰੇ ਰੱਖਣ, ਸਾਈਬਰ ਕਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ  ਸਬੰਧੀ  ਅਤੇ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ‘ਤੇ ਸਲੇਸ਼ੀਅਨ  ਫੰਡ ਮੁਆਵਜ਼ਾ ਲੈਣ ਸੰਬੰਧੀ  ਜਾਗਰੂਕ ਕੀਤਾ ਗਿਆ।

ਆਪਣੇ ਸੰਬੋਧਨ ਵਿੱਚ ਉਨ੍ਹਾਂ ਦੱਸਿਆ ਕਿ ਵਹੀਕਲਾਂ ਉੱਪਰ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਵਾਉਣੀਆਂ ਬਹੁਤ ਹੀ ਜਰੂਰੀ ਹਨ। ਸਾਈਬਰ ਕ੍ਰਾਈਮ ਰਾਹੀਂ ਹੋ ਰਹੀਆਂ ਠੱਗੀਆਂ ਤੋਂ ਬਚਣ ਲਈ ਅਤੇ ਇਸ ਸਬੰਧੀ ਜਾਰੀ ਕੀਤੇ ਗਏ ਹੈਲਪ ਲਾਈਨ ਨੰਬਰ 1930 ਬਾਰੇ ਵਿਸਥਾਰ ਸਹਿਤ ਜਾਣਕਾਰੀ ਵਿਦਿਆਰਥੀਆਂ ਨਾਲ ਸਾਂਝੀ ਕੀਤੀ। ਇਸ ਤੋਂ ਇਲਾਵਾ ਅਣਪਛਾਤੇ ਵਹੀਕਲ ਨਾਲ ਐਕਸੀਡੈਂਟ ਹੋਣ ਤੇ ਸਿਲੇਸ਼ੀਅਨ ਫੰਡ ਮੁਆਵਜ਼ਾ ਲੈਣ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਕਿਸੇ ਤਰ੍ਹਾਂ ਦੀ ਸਮੱਸਿਆ ਸਮੇਂ ਲੋੜ ਪੈਣ ‘ਤੇ 112 ਨੰਬਰ ਦੀ ਵਰਤੋਂ ਕੀਤੀ ਜਾ ਸਕਦੀ ਹੈ।
ਇਸ ਮੌਕੇ ਏ.ਐਸ.ਆਈ. ਸੁਖਮੰਦਰ ਸਿੰਘ, ਏ.ਐਸ.ਆਈ. ਜਗਤਾਰ ਸਿੰਘ ਇੰਚਾਰਜ ਟ੍ਰੈਫਿਕ ਸਟਾਫ਼ ਬਾਘਾਪੁਰਾਣਾ, ਏ.ਐਸ.ਆਈ. ਲਛਮਣ ਸਿੰਘ, ਹੈੱਡ ਕਾਂਸਟੇਬਲ ਸੁਖਜਿੰਦਰ ਸਿੰਘ, ਪ੍ਰਿੰਸੀਪਲ ਇੰਦਰਜੀਤ ਸਿੰਘ, ਜਗਮੋਹਨ ਸਿੰਘ, ਗੁਰਦੀਪ ਸਿੰਘ, ਅਮਨਪ੍ਰੀਤ ਸਿੰਘ, ਜਗਸੀਰ ਸਿੰਘ, ਗੁਰਿੰਦਰ ਕੌਰ, ਸੁਮਨ ਮਿੱਤਲ  ਆਦਿ ਅਧਿਆਪਕ ਹਾਜ਼ਰ ਸਨ।

Leave a Reply

Your email address will not be published. Required fields are marked *