ਹਲਕਾ ਧਰਮਕੋਟ ਦੀਆਂ ਮੰਡੀਆਂ ਚ 95 ਹਜ਼ਾਰ ਟਨ ਦੀ ਹੋਈ ਸਰਕਾਰੀ ਖਰੀਦ:- ਵਿਧਾਇਕ ਲੋਹਗੜ੍ਹ

ਧਰਮਕੋਟ 5 ਮਈ  (ਜਗਰਾਜ ਗਿੱਲ,ਰਿੱਕੀ ਕੈਲਵੀ)ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਲੋਹਗੜ ਨੇ ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਸਾਡੀ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦੇ ਮੁਤਾਬਕ ਮੰਡੀਕਰਨ ਦੀ ਬਿਹਤਰੀਨ ਸਹੂਲਤ ਉਨ੍ਹਾਂ ਨੂੰ ਮੁਹੱਈਆ ਕਰਵਾਈ ਜਾ ਰਹੀ ਹੈ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਵੱਖ ਵੱਖ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਸੁਖਜੀਤ ਸਿੰਘ ਲੋਹਗੜ ਹਲਕਾ ਵਿਧਾਇਕ ਧਰਮਕੋਟ ਨੇ ਕਿਹਾ ਕਿ ਮੰਡੀਆਂ ਵਿੱਚ ਫ਼ਸਲ ਦੀ ਖ਼ਰੀਦ ਨਾਲ ਦੀ ਨਾਲ ਕੀਤੀ ਜਾ ਰਹੀ ਹੈ ਅਤੇ ਫ਼ਸਲ ਦੀ ਅਦਾਇਗੀ ਵੀ ਨਾਲੋ ਨਾਲ ਕੀਤੀ ਜਾ ਰਹੀ ਹੈ ਉਨ੍ਹਾਂ ਦੱਸਿਆ ਕਿ ਹੁਣ ਤੱਕ 95000 ਹਜ਼ਾਰ ਟਨ ਕਣਕ ਦੀ ਸਰਕਾਰੀ ਖਰੀਦ ਹੋ ਚੁੱਕੀ ਹੈ ਜਿਸ ਚ ਮਾਰਕੀਟ ਕਮੇਟੀ ਧਰਮਕੋਟ ਅਧੀਨ ਆਉਂਦੇ ਖ਼ਰੀਦ ਕੇਂਦਰਾਂ ਚ 45800 ਕੋਟ ਈਸੇ ਖਾਂ ਮਾਰਕੀਟ ਕਮੇਟੀ ਅਧੀਨ ਆਉਂਦੇ ਖਰੀਦ ਕੇਂਦਰਾਂ ਵਿੱਚ 38500ਫਤਿਹਗੜ੍ਹ ਪੰਜਤੂਰ ਮਾਰਕੀਟ ਕਮੇਟੀ ਅਧੀਨ ਆਉਂਦੇ ਖਰੀਦ ਕੇਂਦਰਾਂ ਵਿੱਚ 31000 ਟਨ ਕਣਕ ਦੀ ਸਰਕਾਰੀ ਖਰੀਦ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ
ਮੰਡੀਆਂ ਵਿੱਚ ਲਿਫਟਿੰਗ ਵੀ ਨਾਲੋਂ ਨਾਲ ਹੋ ਰਹੀ ਹੈ ਬਾਰਦਾਨੇ ਦੀ ਵੀ ਕੋਈ ਘਾਟ ਨਹੀਂ ਹੈ

ਇਸ ਮੌਕੇ ਸੁਧੀਰ ਕੁਮਾਰ ਗੋਇਲ ਚੇਅਰਮੈਨ ਮਾਰਕੀਟ ਕਮੇਟੀ ਧਰਮਕੋਟ, ਨਗਰ ਕੌਾਸਲ ਪ੍ਰਧਾਨ ਇੰਦਰਪ੍ਰੀਤ ਸਿੰਘ ਬੰਟੀ ਜਰਨੈਲ ਸਿੰਘ ਖੰਭੇ ਚੇਅਰਮੈਨ ਮਾਰਕੀਟ ਕਮੇਟੀ ,ਹਰਜਿੰਦਰ ਸਿੰਘ ਸੰਧੂ ਵਾਈਸ ਚੇਅਰਮੈਨ ਮਾਰਕੀਟ, ਕਮੇਟੀ ਆਦਿ ਹਾਜ਼ਰ ਸਨ ।

Leave a Reply

Your email address will not be published. Required fields are marked *