110 ਗ੍ਰਾਮ ਹੈਰੋਇਨ ਸਮੇਤ ਇੱਕ ਦੋਸੀ ਕਾਬੂ

ਮੋਗਾ 5 ਮਾਰਚ ( ਮਿੰਟੂ ਖੁਰਮੀ, ਕੁਲਦੀਪ ਸਿੰਘ) ਸੀਨੀਅਰ ਕਪਤਾਨ ਪੁਲਿਸ ਮੋਗਾ ਸ੍ਰੀ ਹਰਮਨਬੀਰ ਸਿੰਘ ਗਿੱਲ ਜੰਗਜੀਤ ਸਿੰਘ ਡੀ.ਐਸ.ਪੀ (ਆਈ ) ਮੋਗਾ ਅਤੇ ਇੰਸਪੈਕਟਰ ਤਰਲੋਚਨ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਮੋਗਾ ਦੇ ਨਿਰਦੇਸ਼ਾ ਹੇਠ ਨਸ਼ਾ ਵੇਚਣ ਵਾਲਿਆ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਉਸ ਵਕਤ ਸਫਲਤਾ ਮਿਲੀ ਜਦੋ ਏ.ਐਸ.ਆਈ ਮਲਕੀਤ ਸਿੰਘ ਸੀ.ਆਈ.ਏ ਸਟਾਫ ਮੋਗਾ ਨੇ ਸਮੇਤ ਪੁਲਿਸ ਪਾਰਟੀ ਦੇ ਇੰਦਰਗੜ੍ਹ ਪੁਲ ਨਹਿਰ ਲਿੰਕ ਰੋਡ ਭਿੰਡਰ ਕਲਾਂ ਕੋਲੋ ਮੋਟਰਸਾਈਕਲ ਨੰਬਰੀ PB-29U-8094 ਤੇ ਸਵਾਰ ਸੋਨਾ ਸਿੰਘ ਉਰਫ ਜੱਸ ਪੁੱਤਰ ਕਿੱਕਰ ਸਿੰਘ ਵਾਸੀ ਠੂਠਗੜ੍ਹ ਥਾਣਾ ਧਰਮਕੋਟ ਨੂੰ ਸ਼ੱਕ ਦੀ ਬਿਨ੍ਹਾ ਤੇ ਕਾਬੂ ਕਰਕੇ ਇਸ ਪਾਸੋਂ 110 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਸਬੰਧੀ ਮੁਕੱਦਮਾ ਨੰਬਰ 38 ਮਿਤੀ 04.03.2020 ਅ/ਧ 21-61-85 ਐਨ.ਡੀ.ਪੀ ਐਸ ਐਕਟ ਥਾਣਾ ਧਰਮਕੋਟ ਦਰਜ ਰਜਿਸਟਰ ਕੀਤਾ ਗਿਆ। ਦੋਸੀ ਸੋਨਾ ਸਿੰਘ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ।

Leave a Reply

Your email address will not be published. Required fields are marked *